

ੴ ਸਤਿਗੁਰਪ੍ਰਸਾਦਿ ॥
ਗਉੜੀ ਬੈਰਾਗਣਿ
ਸਤਜੁਗਿ ਸਤੁ ਤੇਤਾ ਜਗੀ, ਦੁਆਪਰਿ ਪੂਜਾਚਾਰ ॥
ਤੀਨੌ ਜੁਗ ਤੀਨੌ ਦਿੜੇ, ਕਲਿ ਕੇਵਲ ਨਾਮ
ਅਧਾਰ ॥੧॥ ਪਾਰੁ ਕੈਸੇ ਪਾਇਬੋ ਰੇ ॥ ਮੋ ਸਉ ਕੋਊ
ਨ ਕਹੈ ਸਮਝਾਇ ॥ ਜਾ ਤੇ ਆਵਾਗਵਨੁ ਬਿਲਾਇ ॥
੧॥ ਰਹਾਉ ॥ ਬਹੁ ਬਿਧਿ ਧਰਮ ਨਿਰੂਪੀਐ ਕਰਤਾ
ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ, ਜਿਹ
ਸਾਧੇ ਸਭ ਸਿਧਿ ਹੋਈ ॥੨॥ ਕਰਮ ਅਕਰਮ
ਬੀਚਾਰੀਐ, ਸੰਕਾ ਸੁਨਿ ਬੇਦ ਪੁਰਾਨੁ ॥ ਸੰਸਾ ਸਦ
ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥ ਬਾਹਰੁ
ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥
ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ
ਬਿਉਹਾਰ ॥ ੪ ॥ ਰਵਿ ਪ੍ਰਗਾਸ ਰਜਨੀ ਜਥਾਗਤਿ
ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ,
ਕਨਕ ਹੋਤ ਨਹੀ ਬਾਰ ॥ ੫ ॥ ਪਰਮ ਪਰਸ ਗੁਰੁ
ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ
ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥ ੬ ॥
ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ
ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ
ਨਿਰਗੁਨ ਏਕ ਬਿਚਾਰ ॥੭॥ ਅਨਿਕ ਜਤਨ ਨਿਹ
ਕੀਏ, ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ
ਊਪਜੈ, ਤਾ ਤੇ ਰਵਿਦਾਸ ਉਦਾਸ ॥੮॥੧॥