Back ArrowLogo
Info
Profile

ਹੀ ਲੱਗਦੇ ਹਨ। ਇੱਥੇ ਹੀ ਬੱਸ ਨਹੀਂ ਅੱਜ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਛਿਮਾਹੇ, ਸਤਮਾਹੇ ਤੇ ਅਠਮਾਹੇ ਬੱਚਿਆਂ ਦਾ ਜਨਮ ਹੋ ਰਿਹਾ ਹੈ। ਜਿਹਨਾਂ ਵਿੱਚੋਂ ਬਹੁਤੇ ਜਨਮ ਉਪਰੰਤ ਤੁਰੰਤ ਕਾਲ ਦਾ ਗ੍ਰਾਸ ਬਣ ਜਾਂਦੇ ਹਨ। ਇੱਥੇ ਇਹ ਜ਼ਿਕਰਯੋਗ ਹੈ ਕਿ ਅਸੀਂ ਬਜ਼ਾਰੂ ਸਬਜ਼ੀਆਂ ਰਾਹੀਂ ਸਭ ਤੋਂ ਵੱਧ ਮਾਤਰਾ ਵਿੱਚ ਜ਼ਹਿਰ ਦਾ ਸੇਵਨ ਕਰ ਰਹੇ ਹਾਂ । ਜਿਹੜਾ ਕਿ ਅੱਗੇ ਚੱਲ ਕਿ ਸਾਡੇ ਸਿਹਤ, ਸਾਡੀ ਅਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦਾ ਹੈ। ਇਹ ਹੀ ਕਾਰਨ ਹੈ ਕਿ ਸਾਨੂੰ ਸਭ ਨੂੰ ਆਪਣੇ ਲਈ ਸੁਰੱਖਿਅਤ ਅਤੇ ਨਿਰਮਲ ਖ਼ੁਰਾਕ ਜੁਟਾਉਣ ਵਾਸਤੇ ਘਰ-ਘਰ ਵਿੱਚ ਘਰੇਲੂ ਬਗੀਚੀਆਂ ਬਣਾਉਣ ਦੀ ਲੋੜ ਹੈ ਤੇ ਇਹ ਹੀ ਸਮੇਂ ਦੀ ਮੰਗ ਵੀ ਹੈ।

ਆਓ ! ਘਰੇਲੂ ਬਗੀਚੀ ਬਣਾਈਏ: ਉੱਪਰ ਦਿੱਤੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਨੂੰ ਆਪਣੇ ਵਿਹੜੇ ਜਾਂ ਘਰ ਵਿੱਚ ਉਪਲਬਧ ਜਗ੍ਹਾ ਨੂੰ ਘਰੇਲੂ ਬਗੀਚੀ ਵਜੋਂ ਵਿਕਸਤ ਕਰਕੇ ਤਾਜ਼ੇ ਪਾਣੀ ਦੇ ਨਾਲ-ਨਾਲ ਰਸੋਈ ਦੇ ਅਣਉਪਯੋਗੀ ਪਾਣੀ ਨੂੰ ਵਰਤ ਕੇ ਆਪਣੀ ਜ਼ਰੂਰਤ ਦੀਆਂ ਸਬਜ਼ੀਆਂ ਉਗਾਉਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਘਰੇਲੂ ਬਗੀਚੀ ਅੱਗੇ ਚੱਲ ਕੇ ਵਾਤਾਵਰਨ ਪ੍ਰਦੂਸ਼ਣ ਦਾ ਜ਼ਰੀਆ ਬਣਨ ਵਾਲੇ ਅਣਉਪਯੋਗੀ ਪਾਣੀ ਨੂੰ ਵਰਤਣ ਦਾ ਸਹੀ ਢੰਗ ਹੋ ਸਕਦੀ ਹੈ। ਛੋਟੇ ਖੇਤਰ ਵਿੱਚ

10 / 32
Previous
Next