ਜਗ੍ਹਾ ਦੀ ਚੋਣ ਅਤੇ ਆਕਾਰ: ਘਰੇਲੂ ਬਗੀਚੀ ਲਈ ਪਿੰਡਾਂ ਵਿੱਚ ਘਰ ਦੇ ਵਿਹੜੇ ਜਾਂ ਵਾੜੇ ਨੂੰ ਚੁਣਿਆ ਜਾਂਦਾ ਹੈ। ਇਹ ਜ਼ਿਆਦਾ ਸੁਵਿਧਾਪੂਰਨ ਵੀ ਹੈ ਕਿਉਂਕਿ ਪਰਿਵਾਰ ਦੇ ਮੈਂਬਰ ਸਬਜ਼ੀਆਂ ਵੱਲ ਲੋੜੀਂਦਾ ਧਿਆਨ ਦੇ ਸਕਦੇ ਹਨ ਅਤੇ ਘਰ ਦੀ ਰਸੋਈ ਦਾ ਫਾਲਤੂ ਪਾਣੀ ਵੀ ਸਬਜ਼ੀਆਂ ਲਈ ਵਰਤਿਆ ਜਾ ਸਕਦਾ ਹੈ। ਬਗੀਚੀ ਦਾ ਆਕਾਰ ਉਪਲਬਧ ਜਗ੍ਹਾ ਅਤੇ ਪਰਿਵਾਰ ਦੇ ਮੈਂਬਰਾਂ ਦੀ ਸੰਖਿਆ 'ਤੇ ਨਿਰਭਰ ਕਰਦਾ ਹੈ। ਸੋ ਬਗੀਚੀ ਦੇ ਆਕਾਰ ਸੰਬੰਧੀ ਕੋਈ ਨਿਰਧਾਰਤ ਮਾਨਦੰਡ ਨਹੀਂ ਹਨ। ਫਿਰ ਵੀ ਤਿੰਨ- ਚਾਰ ਮਰਲੇ ਜਗ੍ਹਾ ਪੰਜ-ਛੇ ਮੈਂਬਰਾਂ ਵਾਲੇ ਪਰਿਵਾਰ ਦੀਆਂ ਸਬਜ਼ੀ ਸੰਬੰਧੀ ਲਗਪਗ ਸਾਰੀਆਂ ਜ਼ਰੂਰਤਾਂ ਪੂਰੀਆ ਕਰਨ ਲਈ ਕਾਫੀ ਹੈ।
ਜ਼ਮੀਨ ਦੀ ਤਿਆਰੀ: ਸਭ ਤੋਂ ਪਹਿਲਾਂ 30 ਤੋਂ 40 ਸੈਂਮੀਂ ਤੱਕ ਦੀ ਗੁਡਾਈ ਕਰੋ। ਰੋੜ੍ਹੇ, ਝਾੜੀਆਂ ਅਤੇ ਨਦੀਨ ਆਦਿ ਕੱਢ ਕੇ ਜਗ੍ਹਾ ਨੂੰ ਸਾਫ ਕਰੋ । ਹੁਣ ਘਰੇਲੂ ਬਗੀਚੀ ਲਈ ਚੁਣੇ ਗਏ ਥਾਂ ਨੂੰ ਨਮੀ ਦੇਣ ਲਈ ਇਸ ਵਿੱਚ ਪਾਣੀ ਭਰ ਦਿਉ। ਜਦੋਂ ਪਾਣੀ ਵੱਤਰ ਆ