Back ArrowLogo
Info
Profile
ਵਾਲੇ ਹੋਣ। ਜਿੱਥੋਂ ਤੱਕ ਸੰਭਵ ਹੋਵੇ ਦੇਸੀ ਜਾਂ ਸੁਧਰੇ ਬੀਜ ਹੀ ਵਰਤੋ, ਹਾਈਬ੍ਰਿਡ ਬੀਜਾਂ ਨੂੰ ਪਹਿਲ ਨਾ ਦਿਉ। ਕਿਉਂਕਿ ਹਾਈਬ੍ਰਿਡ ਬੀਜ ਆਮ ਦੇ ਮੁਕਾਬਲੇ ਵਧੇਰੇ ਖਾਦ ਅਤੇ ਪਾਣੀ ਦੀ ਮੰਗ ਕਰਦੇ ਹਨ। ਸੋ ਬੀਜਾਂ ਦੀ ਚੋਣ ਕਰਦੇ ਸਮੇਂ ਦੇਸੀ ਜਾਂ ਸੁਧਰੇ ਬੀਜਾਂ ਨੂੰ ਪਹਿਲ ਦਿਉ ਅਤੇ ਚੁਣੇ ਹੋਏ ਬੀਜਾਂ ਵਿੱਚੋਂ ਕਮਜ਼ੋਰ ਖੋਖਲੇ ਅਤੇ ਟੁੱਟੇ-ਫੁੱਟੇ ਬੀਜਾਂ ਨੂੰ ਬਾਹਰ ਕੱਢ ਦਿਉ।

ਬੀਜ ਸੰਸਕਾਰ: ਘਰੇਲੂ ਬਗੀਚੀ ਵਿੱਚ ਬੀਜ ਸੰਸਕਾਰ ਦਾ ਖਾਸ ਮਹੱਤਵ ਹੈ। ਬੀਜ ਸੰਸਕਾਰ ਕਰਕੇ ਬੀਜਾਂ ਨੂੰ ਵਾਇਰਸ ਅਤੇ ਰੋਗ ਰਹਿਤ ਕੀਤਾ ਜਾਂਦਾ ਹੈ। ਬੀਜ ਸੰਸਕਾਰ ਕਰਨ ਲਈ ਹਿੰਗ ਮਿਲੇ ਕੱਚੇ ਦੁੱਧ ਦੀ ਵਰਤੋਂ ਕਰੋ।

ਵਿਧੀ: ਬੀਜਾਂ ਦੀ ਮਾਤਰਾ ਅਨੁਸਾਰ 100 ਤੋਂ 250 ਗ੍ਰਾਮ ਕੱਚੇ ਦੁੱਧ ਵਿੱਚ 10-20 ਗ੍ਰਾਮ ਹਿੰਗ ਮਿਲਾ ਕੇ 10 ਮਿਨਟ ਲਈ ਰੱਖੋ। ਬੀਜ ਅੰਮ੍ਰਿਤ ਤਿਆਰ ਹੈ। ਹੁਣ ਬੀਜਾਂ ਉੱਤੇ ਇਸ ਘੋਲ ਦਾ ਛਿੜਕਾਅ ਕਰਕੇ ਹੱਥਾਂ ਨਾਲ ਪੋਲਾ-ਪੋਲਾ ਮਲਦੇ ਹੋਏ ਪਤਲਾ ਲੇਪ ਕਰ ਦਿਉ। ਬੀਜ ਅੰਮ੍ਰਿਤ ਦਾ ਲੇਪ ਚੜੇ ਹੋਏ ਬੀਜਾਂ ਨੂੰ ਛਾਂਵੇਂ ਸੁਕਾ ਕੇ ਬਿਜਾਈ ਕਰ ਦਿਉ। ਇਸ ਮਿਸ਼ਰਣ ਨਾਲ ਸੋਧ ਕੇ ਬੀਜੇ ਗਏ ਬੀਜਾਂ ਤੋਂ ਉੱਗੇ ਪੌਦਿਆਂ ਨੂੰ ਸਿਉਂਕ ਨਹੀਂ ਲੱਗੇਗੀ ਅਤੇ ਜੜ੍ਹਾਂ ਨੂੰ ਹਾਨੀ ਪਹੁੰਚਾਉਣ ਵਾਲੀਆਂ ਉੱਲੀਆਂ ਤੋਂ ਬਚਾਅ ਹੁੰਦਾ ਹੈ।

13 / 32
Previous
Next