ਤੁਲਸੀ - ਇਹ ਟਮਾਟਰ ਦਾ ਸਵਾਦ ਵਧਾਉਂਦੀ ਹੈ ਅਤੇ ਨਾਲ ਹੀ ਉਸਨੂੰ ਰੋਗਾਂ ਅਤੇ ਕੀੜਿਆਂ ਤੋਂ ਬਚਾਉਦੀ ਹੈ ।
ਲਹੁਸਣ - ਇਹ ਚੇਪੇ ਨੂੰ ਕਾਬੂ ਕਰਦਾ ਹੈ ਅਤੇ ਟਮਾਟਰ ਦੀਆਂ ਸੁੰਡੀਆਂ ਨੂੰ ਵੀ ਕੰਟਰੋਲ ਕਰਨ ਵਿੱਚ ਸਹਾਇਕ ਹੈ।
ਅਜਵਾਇਣ - ਜੇ ਇਸ ਨੂੰ ਬੰਦ ਗੋਭੀ ਦੇ ਨੇੜੇ ਬੀਜਿਆ ਜਾਵੇ ਤਾਂ ਇਹ ਬੰਦ ਗੋਭੀ ਨੂੰ ਚਿੱਟੀ ਮੱਖੀ ਅਤੇ ਬੰਦ ਗੋਭੀ ਦੇ ਕੀੜੇ ਤੋਂ ਬਚਾਉਂਦੀ ਹੈ। ਅਜਵਾਇਣ ਮਧੂ ਮੱਖੀਆਂ ਨੂੰ ਟਮਾਟਰ, ਆਲੂ ਅਤੇ ਬੈਂਗਣ ਵੱਲ ਆਕਰਸ਼ਿਤ ਕਰਦੀ ਹੈ ਜਿਸ ਨਾਲ ਪਰਾਗਣ ਵਿੱਚ ਮੱਦਦ ਮਿਲਦੀ ਹੈ।
ਗੇਂਦਾ - ਇਹ ਜੜ੍ਹ ਵਿੱਚ ਇੱਕ ਤਰਲ ਪੈਦਾ ਕਰਦਾ ਹੈ ਜੋ ਕਿ ਜੜ੍ਹਾਂ ਨੂੰ ਖਾਣ ਵਾਲੇ ਕੀੜਿਆਂ ਨੂੰ ਨਸ਼ਟ ਕਰਦਾ ਹੈ। ਇਹ ਅਮਰੀਕਨ ਸੁੰਡੀ ਨੂੰ ਵੀ ਰੋਕਣ ਵਿੱਚ ਮੱਦਦ ਕਰਦਾ ਹੈ।
ਪਿੰਡਾਂ ਲਈ ਘਰੇਲੂ ਬਗੀਚੀ ਦਾ ਮਹੱਤਵ
ਆਰਥਿਕ ਮਹੱਤਵ: ਘਰੇਲੂ ਬਗੀਚੀ ਵਿੱਚ ਸਬਜ਼ੀ ਉਗਾ ਕੇ ਇੱਕ