ਤਾਂਬਾ ਇੱਕ ਟੁਕੜਾ
ਲੋਹਾ ਇੱਕ ਟੁਕੜਾ
ਪਲਾਸਟਿਕ ਦਾ ਡਰੰਮ ਲੋੜ ਅਨੁਸਾਰ
ਵਿਧੀ : ਪਸ਼ੂ-ਮੂਤਰ ਨੂੰ ਪਲਾਸਟਿਕ ਦੇ ਡਰੰਮ ਜਿਸ ਵਿੱਚ ਕਿ ਲੋਹੇ ਅਤੇ ਤਾਂਬੇ ਦੇ ਛੋਟੇ-ਛੋਟੇ ਟੁਕੜੇ ਰੱਖੇ ਹੋਣ ਵਿੱਚ ਇਕੱਠਾ ਕਰਦੇ ਰਹੋ। ਇਹ ਜਿੰਨਾਂ ਪੁਰਾਣਾ ਹੁੰਦਾ ਜਾਵੇਗਾ ਇਸਦੀ ਮਾਰਕ ਤਾਕਤ ਓਨੀਂ ਹੀ ਵਧਦੀ ਜਾਵੇਗੀ।
ਵਰਤੋਂ ਦਾ ਢੰਗ: ਕਿਸੇ ਵੀ ਤਰ੍ਹਾਂ ਦੇ ਪੈਸਟ ਅਟੈਕ ਸਮੇਂ ਅਤੇ ਸੰਭਾਵੀ ਪੈਸਟ ਅਟੈਕ ਤੋਂ ਫਸਲ ਨੂੰ ਬਚਾਉਣ ਲਈ ਫਸਲ ਉੱਤੇ ਪ੍ਰਤੀ ਪੰਪ ਅੱਧੇ ਤੋਂ ਇੱਕ ਲਿਟਰ ਲੋਹਾ+ਤਾਂਬਾ ਯੁਕਤ ਪਸ਼ੂ-ਮੂਤਰ ਦਾ ਛਿੜਕਾਅ ਕਰੋ । ਜ਼ਿਕਰਯੋਗ ਫਾਇਦਾ ਹੋਵੇਗਾ।
ਲੋਹਾ+ਤਾਂਬਾ ਯੁਕਤ ਖੱਟੀ ਲੱਸੀ: ਇਹ ਵੀ ਫਸਲ ਨੂੰ ਅਨੇਕਾਂ ਪ੍ਰਕਾਰ ਦੇ ਕੀਟਾਂ ਅਤੇ ਉੱਲੀ ਰੋਗਾਂ ਤੋਂ ਬਚਾਉਂਦੀ ਹੋਈ ਉਸਦੇ ਵਾਧੇ ਤੇ ਵਿਕਾਸ ਵਿੱਚ ਅਹਿਮ ਯੋਗਦਾਨ ਦਿੰਦੀ ਹੈ।
ਲੋੜੀਂਦਾ ਸਮਾਨ:
ਲੱਸੀ ਜਿੰਨੀ ਵੀ ਵੱਧ ਤੋਂ ਵੱਧ ਹੋਵੇ
ਤਾਂਬਾ ਇੱਕ ਟੁਕੜਾ
ਲੋਹਾ ਇੱਕ ਟੁਕੜਾ