ਕੱਚਾ ਦੁੱਧ: ਕੱਚਾ ਦੁੱਧ ਦੁਨੀਆਂ ਦਾ ਸਭ ਤੋਂ ਵਧੀਆ ਐਂਟੀ ਵਾਇਰਸ ਹੈ। ਪ੍ਰਤੀ ਪੰਪ 250 ਗ੍ਰਾਮ ਕੱਚਾ ਦੁੱਧ ਸਾਦੇ ਪਾਣੀ 'ਚ ਮਿਲਾ ਕੇ ਹਫ਼ਤੇ ਵਿੱਚ ਤਿੰਨ ਵਾਰ ਛਿੜਕਣ ਨਾਲ ਵਾਇਰਸ ਅਰਥਾਤ ਵੱਖ-ਵੱਖ ਫਸਲਾਂ ਨੂੰ ਪੈਣ ਵਾਲਾ ਠੂਠੀ ਰੋਗ ਖਤਮ ਹੋ ਜਾਂਦਾ ਹੈ।
ਚਿੱਟੀ ਫਟਕੜੀ: ਚਿੱਟੀ ਫਟਕੜੀ ਬਹੁਤ ਵਧੀਆ ਜੰਤੂ ਅਤੇ ਉੱਲੀਨਾਸ਼ਕ ਹੈ। ਇਹ ਜੜ੍ਹਾਂ ਦੀਆਂ ਉੱਲੀਆਂ ਨੂੰ ਖਤਮ ਕਰਦੀ ਹੈ। ਕੋਈ ਵੀ ਫਸਲ ਜਾਂ ਪੌਦਾ ਪੈਰ ਗਲਣੇ ਸ਼ੁਰੂ ਹੋਣ ਕਰਕੇ ਸੁੱਕਣਾ ਸ਼ੁਰੂ ਹੋ ਜਾਵੇ ਤਾਂ ਪਾਣੀ ਲਾਉਂਦੇ ਸਮੇਂ ਥੋੜ੍ਹੀ ਜਿਹੀ ਚਿੱਟੀ ਫਟਕੜੀ ਬਗੀਚੀ ਦੇ ਮੂੰਹੇ 'ਤੇ ਰੱਖ ਦਿਓ । 100 ਫੀਸਦੀ ਫਾਇਦਾ ਹੋਵੇਗਾ।