ਘਰੇਲੂ ਬਗੀਚੀ (ਕਿਚਨ ਗਾਰਡਨ): ਘਰੇਲੂ ਬਗੀਚੀ ਘਰ ਵਿੱਚ ਜਾਂ ਘਰ ਦੇ ਨੇੜੇ ਦੀ ਉਸ ਜਗ੍ਹਾ ਨੂੰ ਕਿਹਾ ਜਾਂਦਾ ਹੈ ਜਿੱਥੇ ਪਰਿਵਾਰ ਦੀ ਲੋੜ ਅਨੁਸਾਰ ਰਸਾਇਣਕ ਖਾਦਾਂ ਅਤੇ ਕੀੜੇਮਾਰ ਜ਼ਹਿਰਾਂ ਤੋਂ ਰਹਿਤ ਵੱਖ-ਵੱਖ ਪ੍ਰਕਾਰ ਦੀਆਂ ਮੌਸਮੀ ਸਬਜ਼ੀਆਂ, ਜੜ੍ਹੀ-ਬੂਟੀਆਂ ਅਤੇ ਕਈ ਵਾਰ ਕੁੱਝ ਫਲ ਉਗਾਏ ਜਾਂਦੇ ਹਨ।
ਘਰੇਲੂ ਬਗੀਚੀ ਦੀ ਲੋੜ ਕਿਉਂ? ਸਿਹਤ ਵਰਧਕ, ਨਿਰਮਲ ਖ਼ੁਰਾਕ ਸਾਡਾ ਸਭ ਦਾ ਕੁਦਰਤੀ ਅਧਿਕਾਰ ਹੈ। ਪਰੰਤੂ ਵਰਤਮਾਨ ਸਮੇਂ ਰਸਾਇਣਕ ਖਾਦਾਂ, ਨਦੀਨਨਾਸ਼ਕ ਅਤੇ ਕੀੜੇਮਾਰ ਜ਼ਹਿਰਾਂ ਨਾਲ ਪਲੀਤ ਜਿਹੜੀ ਖ਼ੁਰਾਕ ਅਸੀਂ ਖਾ ਰਹੇ ਹਾਂ ਖਾਸ ਕਰਕੇ ਸਬਜ਼ੀਆਂ! ਉਹਦੇ ਕਾਰਨ ਸਾਡੀ ਸਿਹਤ ਦਿਨੋਂ-ਦਿਨ ਨਿੱਘਰਦੀ ਜਾ ਰਹੀ ਹੈ। ਸਾਡੀ ਰੋਗ ਪ੍ਰਤੀਰੋਧੀ ਸ਼ਕਤੀ ਦਾ ਤੇਜੀ ਨਾਲ ਪਤਨ ਹੋ ਰਿਹਾ ਹੈ। ਨਤੀਜੇ ਵਜੋਂ ਜਿੱਥੇ ਇੱਕ ਪਾਸੇ ਸਮੂਹ ਪੰਜਾਬੀ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਦੇ ਸ਼ਿਕਾਰ ਹੁੰਦੇ ਜਾ ਰਹੇ ਨੇ ਉੱਥੇ ਹੀ ਪ੍ਰਜਨਣ ਸਿਹਤ ਅਰਥਾਤ ਬੱਚੇ ਜਨਣ ਦੀ ਸਮਰੱਥਾ ਵੀ ਸਾਡੀ ਖੁਰਾਕ ਲੜੀ ਵਿੱਚ ਘੁਸਪੈਠ ਕਰ ਚੁੱਕੇ ਜ਼ਹਿਰਾਂ ਕਾਰਨ ਬੁਰੀ ਤਰ੍ਹਾਂ ਤਬਾਹ ਹੋ ਰਹੀ ਹੈ। ਪੰਜਾਬ ਮੰਦਬੁੱਧੀ ਅਤੇ ਜਮਾਂਦਰੂ ਅਪਾਹਜ ਬੱਚਿਆਂ ਦਾ ਸੂਬਾ ਬਣਦਾ ਜਾ ਰਿਹਾ ਹੈ। ਔਰਤਾਂ ਵਿੱਚ ਬਿਨਾਂ ਦਵਾਈਆਂ ਤੋਂ ਗਰਭ ਨਹੀਂ ਠਹਿਰਦੇ ਅਤੇ ਜੇ ਦਵਾਈਆਂ ਨਾਲ ਠਹਿਰ ਵੀ ਜਾਂਦੇ ਹਨ ਤਾਂ ਉਹ ਸਿਰੇ ਵੀ ਦਵਾਈਆਂ ਨਾਲ