

ਮੈਨੂੰ ਚਰੜੀ ਕੇ ਸ਼ਾਮ ਵਿਸਾਰਿਆ।
ਕਦੀ ਆ ਮਿਲ ਯਾਰ ਪਿਆਰਿਆ।
ਬੁਲ੍ਹਾ ਸਹੁ ਕਦੀ ਘਰ ਆਵਸੀ।
ਮੇਰੀ ਬਲਦੀ ਡਾ ਬੁਝਾਵਸੀ।
ਉਹਦੀ ਵਾਟਾਂ ਤੋਂ ਸਿਰ ਵਾਰਿਆ।
ਕਦੀ ਆ ਮਿਲ ਯਾਰ ਪਿਆਰਿਆ।
ਤੇਰੀਆਂ ਵਾਟਾਂ ਤੋਂ ਸਿਰ ਵਾਰਿਆ।
87.
ਕਰ ਕੱਤਣ ਵੱਲ ਧਿਆਨ ਕੁੜੇ।
ਨਿਤ ਮੱਤੀ ਦੇਂਦੀ ਮਾਂ ਧੀਆ, ਕਿਉਂ ਫਿਰਨੀ ਏ ਐਵੇਂ ਆ ਧੀਆ,
ਨੀ ਸ਼ਰਮ ਹਯਾ ਨਾ ਗਵਾ ਧੀਆ, ਤੂੰ ਕਦੀ ਤਾਂ ਸਮਝ ਨਾਦਾਨ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ।
ਚਰਖ਼ਾ ਮੁਫ਼ਤ ਤੇਰੇ ਹੱਥ ਆਇਆ, ਪੱਲਿਉਂ ਨਹੀਉਂ ਕੁਝ ਖੋਲ੍ਹ ਗਵਾਇਆ,
ਨਹੀਉਂ ਕਦਰ ਮਿਹਨਤ ਦਾ ਪਾਇਆ, ਜਦ ਹੋਇਆ ਕੰਮ ਆਸਾਨ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ।
ਚਰਖ਼ਾ ਬਣਿਆ ਖ਼ਾਤਰ ਤੇਰੀ, ਖੇਡਣ ਦੀ ਕਰ ਹਿਰਸ ਥੁਰੇੜੀ,
ਹੋਣਾ ਨਹੀਉਂ ਹੋਰ ਵਡੇਰੀ, ਮਤ ਕਰ ਕੋਈ ਅਗਿਆਨ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ।
ਚਰਖ਼ਾ ਤੇਰਾ ਰੰਗ ਰੰਗੀਲਾ, ਰੀਸ ਕਰੇਂਦਾ ਸਭ ਕਬੀਲਾ,
ਚਲਦੇ ਚਾਰੇ ਕਰ ਲੈ ਹੀਲਾ, ਹੋ ਘਰ ਦੇ ਵਿਚ ਆਵਾਦਾਨਾ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ ।
ਇਸ ਚਰਖੇ ਦੀ ਕੀਮਤ ਭਾਰੀ, ਤੂੰ ਕੀ ਜਾਣੇ ਕਦਰ ਗਵਾਰੀ,
ਉੱਚੀ ਨਜ਼ਰ ਫਿਰੇ ਹੰਕਾਰੀ, ਵਿਚ ਆਪਣੇ ਸ਼ਾਨ ਗੁਮਾਨ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ।
ਮੈਂ ਕੂਕਾਂ ਕਰ ਖਲੀਆਂ ਬਾਹੀਆਂ, ਨਾ ਹੋ ਗਾਫ਼ਲ ਸਮਝ ਕਦਾਈ,
ਐਸਾ ਚਰਖਾ ਘੜਨਾ ਨਾਹੀ, ਫੇਰ ਕਿਸੇ ਤਰਖਾਣ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ।
ਇਹ ਚਰਖਾ ਤੂੰ ਕਿਉਂ ਗਵਾਯਾ, ਕਿਉਂ ਤੂੰ ਖੇਹ ਦੇ ਵਿਚ ਰੁਲਾਯਾ,
ਜਦ ਦਾ ਹੱਥ ਤੇਰੇ ਇਹ ਆਯਾ, ਤੂੰ ਕਦੇ ਨਾ ਡਾਹਿਆ ਆਣ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ।
ਨਿੱਤ ਮਤੀ ਦਿਆਂ ਵਲੱਲੀ ਨੂੰ, ਇਸ ਭੋਲੀ ਕਮਲੀ ਝੱਲੀ ਨੂੰ,
ਜਦ ਪਵੇਗਾ ਵਖ਼ਤ ਇਕੱਲੀ ਨੂੰ, ਤਦ ਹਾਏ ਹਾਏ ਕਰਸੀ ਜਾਨ ਕੁੜੇ।
ਕਰ ਕੱਤਣ ਵੱਲ ਧਿਆਨ ਕੁੜੇ।
ਅੱਗ, ਆਬਾਦ, 'ਗੰਵਾਰ, ਪੇਂਡੂ।