

ਹੱਲ ਦਿਲੇ ਦਾ ਥਰ ਥਰ ਕੰਬਦਾ ਬੇੜਾ ਪਾਰ ਲੰਘਾਈ।
ਕਰ ਲਈ ਬੰਦਗੀ ਰੱਬ ਸੱਚੇ ਦੀ ਪਵਣ ਕਬੂਲ ਦੁਆਈ।
ਬੁਲ੍ਹੇ ਸ਼ਾਹ ਤੇ ਸ਼ਾਹਾਂ ਦਾ ਮੁੱਖੜਾ ਘੁੰਗਟ ਖੋਲ੍ਹ ਵਿਖਾਈ।
ਅਪਣੇ ਸੰਗ ਰਲਾਈਂ ਪਿਆਰੇ ਅਪਣੇ ਸੰਗ ਰਲਾਈ।
6.
ਉੱਠ ਜਾਗ ਘੁਰਾੜੇ ਮਾਰ ਨਹੀਂ।
ਇਹ ਸੌਣ ਤੇਰੇ ਦਰਕਾਰ ਨਹੀਂ।
ਇਕ ਰੋਜ਼ ਜਹਾਨ ਜਾਣਾ ਏ, ਜਾ ਕਬਰੇ ਵਿਚ ਸਮਾਣਾ ਏ,
ਤੇਰਾ ਗੋਸ਼ਤ ਕੀੜਿਆਂ ਖਾਣਾ ਏ, ਕਰ ਚੇਤਾ ਮਰਗ ਵਿਸਾਰ ਨਹੀਂ,
ਉੱਠ ਜਾਗ ਘੁਰਾੜੇ ਮਾਰ ਨਹੀਂ।
ਤੇਰੇ ਸਾਹਾ ਨੇੜੇ ਆਇਆ ਏ, ਕੁਝ ਚੇਲੀ ਦਾਜ ਰੰਗਾਇਆ ਏ,
ਕਿਉਂ ਆਪਣਾ ਆਪ ਵੰਜਾਇਆ ਏ, ਐ ਗਾਫ਼ਲਾ ਤੈਨੂੰ ਸਾਰ ਨਹੀਂ,
ਉੱਠ ਜਾਗ ਘੁਰਾੜੇ ਮਾਰ ਨਹੀਂ।
ਤੂੰ ਸੁੱਤਿਆਂ ਉਮਰ ਵੰਜਾਈ ਏ, ਤੂੰ ਚਰਖੇ ਤੰਦ ਨਾ ਪਾਈ ਏ,
ਕੀ ਕਰਸੇ? ਦਾਜ ਤਿਆਰ ਨਹੀਂ, ਉੱਠ ਜਾਗ ਘੁਰਾੜੇ ਮਾਰ ਨਹੀਂ,
ਉੱਨ ਜਾਗ ਘੁਰਾੜੇ ਮਾਰ ਨਹੀਂ।
ਤੂੰ ਜਿਸ ਦਿਨ ਜੋਬਨ' ਮੱਤੀ ਸੈਂ, ਤੂੰ ਨਾਲ ਸਈਆਂ ਦੇ ਰੱਤੀ ਮੈਂ,
ਹੋ ਗਾਫ਼ਲ ਗੱਲੀਂ ਵੱਤੀ ਸੈਂ, ਇਹ ਭੋਰਾ ਤੈਨੂੰ ਸਾਰ ਨਹੀਂ,
ਉੱਠ ਜਾਗ ਘੁਰਾੜੇ ਮਾਰ ਨਹੀਂ।
ਤੂੰ ਮੁੱਖ ਬਹੁਤ ਕੁਚੱਜੀ ਸੈਂ, ਨਿਰਲੱਜਿਆਂ ਦੀ ਨਿਰਲੱਜੀ ਸੈਂ,
ਤੂੰ ਖਾ ਖਾ ਖਾਣੇ ਰੱਜੀ ਸੈਂ, ਹੁਣ ਤਾਈਂ ਤੇਰਾ ਬਾਰਾ ਨਹੀਂ,
ਉੱਠ ਜਾਗ ਘੁਰਾੜੇ ਮਾਰ ਨਹੀਂ।
ਅੱਜ ਕਲ ਤੇਰਾ ਮੁੱਕਲਾਵਾ ਏ, ਕਿਉਂ ਸੁੱਤੀ ਕਰ ਕਰ ਦਾਅਵਾ ਏ?
ਅਨਡਿਠਿਆਂ ਨਾਲ ਮਿਲਾਵਾ ਏ, ਇਹ ਤਲਕੇ ਗਰਮ ਬਜ਼ਾਰ ਨਹੀਂ,
ਉੱਠ ਜਾਗ ਘੁਰਾੜੇ ਮਾਰ ਨਹੀਂ।
ਤੂੰ ਏਸ ਜਹਾਨੋਂ ਜਾਏਂਗੀ, ਫਿਰ ਕਦਮ ਨਾ ਏਥੇ ਪਾਏਂਗੀ,
ਇਹ ਜੋਬਨ ਰੂਪ ਵੰਜਾਏਂਗੀ, ਤੋਂ ਰਹਿਣਾ ਵਿਚ ਸੰਸਾਰ ਨਹੀਂ,
ਉੱਠ ਜਾਗ ਘੁਰਾੜੇ ਮਾਰ ਨਹੀਂ।
ਮੰਜ਼ਲ ਤੇਰੀ ਦੂਰ ਦੁਰਾਡੀ, ਤੂੰ ਪੈਣਾਂ ਵਿਚੋਂ ਜੰਗਲ ਵਾਦੀ,
ਔਖਾ ਪਹੁੰਚਣ ਪੈਰ ਪਿਆਦੀ ਦਿਸਦੀ ਤੂੰ ਅਸਵਾਰ ਨਹੀਂ,
ਉੱਠ ਜਾਗ ਘੁਰਾੜੇ ਮਾਰ ਨਹੀਂ।
ਮੌਤ, ਵਿਆਹ, ' ਸੁਸਤ, 'ਜਵਾਨੀ, ਭਾਰ, ਪੈਦਲ।