ਦੇਸੀ ਰੰਗ ਚੜ੍ਹਾ
ਮੱਥੇ ਟਿੱਕੇ ਲਾਉਣ ਦੀ
ਹੋਸੀ ਰਸਮ ਅਦਾ
ਨੌਬਤ, ਕੈਲਾਂ, ਡੱਫਲਾਂ
ਦੱਸਣ ਸ਼ੋਰ ਮਚਾ
ਆਸਣ ਭੰਡ, ਮਰਾਸੀਏ
ਭੱਟ ਸੁਰੰਗੀ ਚਾ
ਹੋਸਣ ਧਾਮਾਂ ਭਾਰੀਆਂ
ਦੇਗਾਂ ਚੁਲ੍ਹੇ ਚੜ੍ਹਾ
ਅੰਤ ਵਿਚ ਮੁਟਿਆਰ ਇਕ
ਚੁਣਸੀ ਰਾਜਾ ਆ
ਸਾਰੇ ਚੰਬੇ ਦੇਸ 'ਚੋਂ
ਜਿਸ ਦਾ ਹੁਸਨ ਅਥਾਹ
ਉਹ ਸੋਹਣੀ ਮੁਟਿਆਰ ਫਿਰ
ਗੋਰੇ ਹੱਥ ਉੱਠਾ
ਕਰਸੀ ਰਾਜੇ ਵਾਸਤੇ,
ਦੇਵੀ ਕੋਲ ਦੁਆ
ਦੇਵੀ ਵਰਮਨ ਵੀਰ ਤੇ
ਰਹਿਮਤ ਇਹ ਫਰਮਾ
ਸਾਰੇ ਚੰਬੇ ਦੇਸ ਦੀ
ਇਸ ਨੂੰ ਉਮਰ ਲੱਗਾ
ਫਿਰ ਰਾਜਾ ਉਸ ਕੁੜੀ ਦਾ
ਧਰਮੀ ਬਾਪ ਬੁਲਾ
ਇਕ ਖੂਹਾ, ਦੋ ਬੋਲੀਆਂ
ਦੇਸੀ ਨਾਮ ਲੁਆ
ਆਇਆ ਚੰਬੇ ਸ਼ਹਿਰ ਥੀਂ
ਕੁਲ ਮੁਲਖੱਈਆ ਧਾ
ਆਓ ਰਾਹੀਉ ਲੈ ਚੱਲੀਏ
ਜੇ ਦੇਖਣ ਦਾ ਚਾ