ਅਗਨ-ਸਰਪਨੀ
ਹੋ ਸਕਦੀ ਹੈ
ਸੁਪਨ-ਸਰਪਨੀ
ਹੋ ਨਹੀਂ ਸਕਦੀ
ਇਹਦੇ ਨਾਲੋਂ
ਅਗਨ-ਸਰਪਨੀ
ਚੰਗਾ ਹੈ
ਜੇਕਰ ਮਰ ਜਾਵੇ
ਮੁੜ ਨਾਰੀ ਦੀ
ਜੂਨ ਨਾ ਆਵੇ
ਵਰਮਨ
ਕੁੱਤੇ !
ਪਰ ਹਰ ਅਗਨ-ਸਰਪਨੀ
ਸੁਪਨ-ਸਰਪਨੀ
ਵੀ ਹੈ ਹੁੰਦੀ ਜੇ ਇਕ ਅੱਖ ਲਈ
ਨਿਰਾ ਕੋਝ ਹੈ
ਦੂਜੀ ਦੇ ਲਈ
ਸੁਹਜ ਹੈ ਹੁੰਦੀ
ਰੱਤੀ ਦੀ ਨੀਂਦਰ 'ਚੋਂ ਟੁੱਟਾ
ਹਰ ਨਾਰੀ
ਸੁਪਨਾ ਹੈ ਹੁੰਦੀ
ਪਰ ਜੇ ਤੁਸੀਂ
ਬੜੇ ਇੱਛੁਕ ਹੋ
ਕਿਹੋ ਮੰਤਰੀ ਤਾਈਂ ਜਾ ਕੇ
ਬਾਰੂ ਦੇ ਘਰ
ਜਾ ਕਹਿ ਆਵੇ
ਕਿ ਉਹ ਧੀ ਦਾ
ਕਾਜ ਰਚਾਵੇ