Back ArrowLogo
Info
Profile

ਮੈਂ ਤੁਹਾਡੇ ਕੋਲੋਂ ਉਪਰਲੇ ਸਵਾਲਾਂ ਦੇ ਜਵਾਬ ਪੁੱਛਦਾ ਹਾਂ। ਪੂਰਬਲੇ ਜਨਮ ਵਿੱਚ ਤੁਹਾਡਾ ਯਕੀਨ ਨਹੀਂ ਹੈ। ਤੁਸੀਂ ਹਿੰਦੂਆਂ ਵਾਂਗ ਮਾਸੂਮ ਪੀੜਤਾਂ ਦੇ ਪਹਿਲੇ ਕੀਤੇ ਮੰਦੇ ਕਰਮਾਂ ਵਾਲੀ ਦਲੀਲ ਨਹੀਂ ਵਰਤ ਸਕਦੇ। ਮੈਂ ਤੁਹਾਥੋਂ ਪੁੱਛਦਾ ਹਾਂ ਕਿ ਸਰਵ ਸ਼ਕਤੀਮਾਨ ਨੇ ਇਹ ਦੁਨੀਆਂ ਸਾਜਣ ਲਈ ਛੇ ਦਿਨ ਕਿਉਂ ਮਿਹਨਤ ਕੀਤੀ ? ਉਸ ਨੇ ਕਿਉਂ ਕਿਹਾ ਸੀ ਕਿ ਸਭ ਅੱਛਾ ਹੈ ? ਉਸ ਨੂੰ ਅੱਜ ਹੀ ਸੱਦ । ਉਸਨੂੰ ਪਿਛਲਾ ਇਤਿਹਾਸ ਦਿਖਾਓ। ਉਸ ਨੂੰ ਮੌਜੂਦਾ ਹਾਲਾਤ ਬਾਰੇ ਜਾਣਨ ਦਿਓ। ਫੇਰ ਦੇਖਾਂਗੇ ਕਿ ਉਹ ਇਹ ਕਹਿਣ ਦੀ ਜੁਅੱਰਤ ਕਰਦਾ ਹੈ : ਸਭ ਅੱਛਾ ਹੈ।

ਜੇਲ੍ਹਖ਼ਾਨਿਆਂ ਦੀਆਂ ਕਾਲਕੋਠੜੀਆਂ ਤੋਂ ਗੰਦੀਆਂ ਬਸਤੀਆਂ ਤੇ ਝੌਂਪੜੀਆਂ ਵਿੱਚ ਭੁੱਖ-ਮਰੀ ਦੇ ਹੱਥੋਂ ਮਰ ਰਹੇ ਲੱਖਾਂ ਹੀ ਲੋਕਾਂ ਨੂੰ ਦੇਖ ਕੇ ਪੂੰਜੀਵਾਦੀ ਲੋਕਾਂ ਕੋਲੋਂ ਚੁੱਪ-ਚਾਪ ਜਾਂ ਕਹਿ ਲਓ, ਬੇਵਾਸਤਗੀ ਨਾਲ ਆਪਣਾ ਲਹੂ ਪਿਲਾ ਰਹੇ ਲੁੜੀਂਦੇ ਮਜ਼ਦੂਰਾਂ ਨੂੰ ਦੇਖ ਕੇ, ਇਨਸਾਨੀ ਤਾਕਤ ਦੀ ਬਰਬਾਦੀ ਜਿਸ ਨੂੰ ਦੇਖ ਕੇ ਅੱਤ ਸਧਾਰਨ ਬੁੱਧੀ ਵਾਲਾ ਵਿਅਕਤੀ ਵੀ ਡਰ ਨਾਲ ਕੰਬਣ ਲੱਗ ਜਾਏ ਅਤੇ ਲੋੜਵੰਦ ਉਤਪਾਦਨਾਂ ਨੂੰ ਵੰਡਣ ਦੀ ਥਾਂ ਵਾਧੂ ਪੈਦਾਵਾਰ ਸਮੁੰਦਰਾਂ ਵਿੱਚ ਸੁੱਟੀ ਜਾਂਦੀ ਦੇਖ ਕੇ, ਇਨਸਾਨਾਂ ਦੀਆਂ ਹੱਡੀਆਂ ਨਾਲ ਚਿਣੀਆਂ ਨੀਹਾਂ ਉੱਤੇ ਉਸਰੇ ਬਾਦਸ਼ਾਹਾਂ ਦੇ ਮਹਿਲਾਂ ਨੂੰ ਦੇਖ ਕੇ ਉਹ ਰਤਾ ਆਖੇ ਤਾਂ ਸਹੀ: ਸਭ ਅੱਛਾ ਹੈ। ਕਿਉਂ ਤੇ ਕਿਸ ਕਾਰਨ ? ਇਹ ਮੇਰਾ ਸਵਾਲ ਹੈ। ਤੁਸੀਂ ਚੁੱਪ ਹੋ ਠੀਕ ਹੈ, ਮੈਂ ਆਪਣੀ ਗੱਲ ਅੱਗੇ ਤੋਰਦਾ ਹਾਂ।

ਤੁਸੀਂ ਹਿੰਦੂ ਇਹ ਆਖਦੇ ਹੋ ਕਿ ਅੱਜ ਜਿਹੜਾ ਵੀ ਦੁੱਖ ਝੱਲ ਰਿਹਾ ਹੈ, ਉਹ ਪੂਰਬਲੇ ਜਨਮ ਦੇ ਮੰਦੇ ਕਰਮਾਂ ਕਰਕੇ ਹੈ। ਠੀਕ ਤੁਸੀਂ ਇਹ ਵੀ ਕਹਿੰਦੇ ਹੋ ਕਿ ਜਿਹੜੇ ਅੱਜ ਲੋਕਾਂ ਨੂੰ ਦਬਾ ਰਹੇ ਹਨ, ਉਹ ਪੂਰਬਲੇ ਜਨਮਾਂ ਵਿੱਚ ਧਰਮਾਤਮਾ ਲੋਕ ਸਨ। ਇਸ ਕਰਕੇ ਉਨ੍ਹਾਂ ਦੇ ਹੱਥ ਤਾਕਤ ਹੈ। ਮੈਂ ਤਾਂ ਮੰਨਦਾ ਹਾਂ ਕਿ ਤੁਹਾਡੇ ਵੱਡੇ-ਵਡੇਰੇ, ਬੜੇ ਸ਼ਾਤਰ ਲੋਕ ਸਨ, ਉਹ ਐਸੇ ਸਿਧਾਂਤ ਲੱਭਣ ਵਿੱਚ ਲੱਗੇ ਰਹੇ, ਜਿਨ੍ਹਾਂ ਨਾਲ ਤਰਕ ਤੇ ਅਵਿਸ਼ਵਾਸ ਨੂੰ ਖ਼ਤਮ ਕੀਤਾ ਜਾ ਸਕੇ । ਪਰ ਆਪਾਂ ਦੇਖਦੇ ਹਾਂ ਕਿ ਇਸ ਦਲੀਲ ਵਿੱਚ ਕਿੰਨਾ ਕੁ ਵਜ਼ਨ ਹੈ।

ਬਹੁਤ ਉੱਘੇ ਨਿਆਂ ਸ਼ਾਸਤਰੀਆਂ ਦਾ ਇਹ ਵਿਚਾਰ ਹੈ ਕਿ ਕਸੂਰਵਾਰ ਨੂੰ ਜੋ ਸਜ਼ਾ ਦਿੱਤੀ ਜਾਂਦੀ ਹੈ, ਉਸਦੇ ਤਿੰਨ ਜਾਂ ਚਾਰ ਮਕਸਦ ਹੋ ਸਕਦੇ ਹਨ ਤੇ ਇਸੇ ਆਧਾਰ ਉੱਤੇ ਸਜ਼ਾ ਨੂੰ ਵਾਜਬ ਕਰਾਰ ਦਿੱਤਾ ਜਾ ਸਕਦਾ ਹੈ। ਇਹ ਮਕਸਦ ਹਨ: ਬਦਲਾ ਸੁਧਾਰ ਤੇ ਵਰਜਣ ਲਈ ਡਰ। ਹੁਣ ਸਾਰੇ ਸਿਆਣੇ ਚਿੰਤਕ ਬਦਲੇ ਹੋਏ ਸਿਧਾਂਤ ਦੀ ਨਿਖੇਧੀ ਕਰਦੇ ਹਨ। ਵਰਜਣ ਵਾਲੇ ਸਿਧਾਂਤ ਦੀ ਵੀ ਨੁਕਤਾਚੀਨੀ ਹੋ ਰਹੀ ਹੈ। ਸੁਧਾਰਕ ਸਿਧਾਂਤ ਹੀ ਜ਼ਰੂਰੀ ਹੈ ਅਤੇ ਇਨਸਾਨੀ ਤਰੱਕੀ ਦਾ ਅਟੁੱਟ ਅੰਗ ਹੈ। ਇਸ ਸਿਧਾਂਤ ਦਾ ਮੰਤਵ ਇਹ ਹੈ ਕਿ ਕਸੂਰਵਾਰ ਸਭ ਤੋਂ ਵੱਧ ਕਾਬਲ ਤੇ ਅਮਨ ਪਸੰਦ ਸ਼ਹਿਰੀ ਬਣ ਕੇ ਸਮਾਜ ਵਿੱਚ ਵਾਪਸ ਆ ਜਾਵੇ। ਪਰ ਜੇ ਅਸੀਂ ਇਹ ਮੰਨ ਵੀ ਲਈਏ ਕਿ ਬੰਦਿਆਂ ਨੇ (ਪੂਰਬਲੇ ਜਨਮ ਵਿੱਚ) ਪਾਪ ਕੀਤੇ ਹੋਣਗੇ, ਤਾਂ ਰੱਬ ਜਿਹੜੀ ਉਨ੍ਹਾਂ ਨੂੰ ਸਜ਼ਾ ਦਿੰਦਾ ਹੈ,

12 / 16
Previous
Next