ਅਸਿ ਕ੍ਰਿਪਾਨ ਖੰਡੋ ਖੜਗ ਸੈਫ ਤੇਗ ਤਰਵਾਰਿ।
ਰਛ ਕਰੋ ਹਮਰੀ ਸਦਾ ਕਵਚਾਂਤਕਿ ਕਰਵਾਰਿ। ੧੦
ਤੁਹੀ ਕਟਾਰੀ ਦਾੜ ਜਮ ਤੂ ਬਿਛੁਓ ਅਰੁ ਬਾਨ।
ਤੋ ਪਤਿ ਪਦ ਜੇ ਲੀਜੀਐ ਰਛ ਦਾਸ ਮੁਹਿ ਜਾਨੁ॥ ੧੧॥
ਬਾਂਕ ਬਜੁ ਬਿਛੂਓ ਤੁਹੀ ਤੁਹੀ ਤਬਰ ਤਰਵਾਰਿ।
ਤੁਹੀ ਕਟਾਰੀ ਸੈਹਥੀ ਕਰੀਐ ਰਛ ਹਮਾਰਿ। ੧੨।
ਤੁਮੀ ਗੁਰਜ ਤੁਮਹੀ ਗਦਾ ਤੁਮਹੀ ਤੀਰ ਤੁਫੰਗ।
ਦਾਸ ਜਾਨਿ ਮੋਰੀ ਸਦਾ ਰਛ ਕਰੋ ਸਰਬੰਗ। ੧੩।
ਛੁਰੀ ਕਲਮ ਰਿਪੁ ਕਰਦ ਭਨਿ ਖੰਜਰ ਬੁਗਦਾ ਨਾਇ।
ਅਰਧ ਰਿਜਕ ਸਭ ਜਗਤ ਕੋ ਮੁਹਿ ਤੁਮ ਲੇਹੁ ਬਚਾਇ। ੧੪।
ਪ੍ਰਿਥਮ ਉਪਾਵਹੁ ਜਗਤ ਤੁਮ ਤੁਮਹੀ ਪੰਥ ਬਨਾਇ।
ਆਪ ਤੁਹੀ ਝਗਰਾ ਕਰੋ ਤੁਮਹੀ ਕਰੋ ਸਹਾਇ। ੧੫।
ਮਛ ਕਛ ਬਾਰਾਹ ਤੁਮ ਤੁਮ ਬਾਵਨ ਅਵਤਾਰ।
ਨਾਰਸਿੰਘ ਬਊਧਾ ਤੁਹੀ ਤੁਹੀ ਜਗਤ ਕੋ ਸਾਰ। ੧੬॥
ਤੁਹੀ ਰਾਮ ਸ੍ਰੀ ਕ੍ਰਿਸਨ ਤੁਮ ਤੁਹੀ ਬਿਸਨੁ ਕੋ ਰੂਪ।
ਤੁਹੀ ਪ੍ਰਜਾ ਸਭ ਜਗਤ ਕੀ ਤੁਹੀ ਆਪ ਹੀ ਭੂਪ। ੧੭।
ਤੁਹੀ ਬਿਪ੍ਰ ਛਤੀ ਤੁਹੀ ਤੁਹੀ ਰੰਕ ਅਰੁ ਰਾਉ।
ਸਾਮ ਦਾਮ ਅਰੁ ਡੰਡ ਤੂੰ ਤੁਮਹੀ ਭੇਦ ਉਪਾਉ। ੧੮।
ਸੀਸ ਤੁਹੀ ਕਾਯਾ ਤੁਹੀ ਤੋ ਪ੍ਰਾਨੀ ਕੇ ਪ੍ਰਾਨ।
ਤੋ ਬਿਦ੍ਯਾ ਜੁਗ ਬਕਤ੍ਰ ਹੁਇ ਕਰੋ ਬੇਦ ਬਖ੍ਯਾਨ। ੧੯।
ਬਿਸਿਖ ਬਾਨ ਧਨੁਖਾਗੁ ਭਨ ਸਰ ਕੈਬਰ ਜਿਹ ਨਾਮ!
ਤੀਰ ਖਤੰਗ ਤਤਾਰਚੋ ਸਦਾ ਕਰੋ ਮਮ ਕਾਮ। ੨੦।
ਤੂਣੀਰਾਲੇ ਸਤ੍ਰੁ ਅਰਿ ਮ੍ਰਿਗ ਅੰਤਕ ਸਸਿਬਾਨ।
ਤੁਮ ਬੈਰਣ ਪ੍ਰਥਮੇ ਹਨੋ ਬਹੁਰੋ ਬਜੈ ਕ੍ਰਿਪਾਨ। ੨੧।
ਤੁਮ ਪਾਟਸ ਪਾਸੀ ਪਰਸ ਪਰਮ ਸਿਧਿ ਕੀ ਖਾਨ।
ਤੇ ਜਗ ਕੇ ਰਾਜਾ ਭਏ ਦੀਅ ਤਵ ਜਿਹ ਬਰ ਦਾਨ। ੨੨।
ਸੀਸ ਸਤ੍ਰੁ ਅਰਿ ਅਰਿਯਾਰਿ ਅਸਿ ਖੰਡੋ ਖੜਗ ਕ੍ਰਿਪਾਨ।
ਸਤ੍ਰੁ ਸੁਰੋਸਰ ਤੁਮ ਕੀਯੋ ਭਗਤ ਆਪੁਨੋ ਜਾਨਿ। ੨੩।