Back ArrowLogo
Info
Profile

ਦੁੰਦਭਿ ਧਰਨੀ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੫੬॥

ਦੁੰਦਭਨੀ ਪਦ ਪ੍ਰਥਮ ਕਹਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੁ ਧਾਰ। ੫੫੭॥

 

ਨਾਦ ਨਾਦਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਬਿਚਾਰ। ੫੫੮॥

ਦੁੰਦਭਿ ਧੁਨਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਸਮਝਹੁ ਸੁਘਰ ਅਪਾਰ। ੫੫੯॥

 

ਆਦਿ ਭੇਰਣੀ ਸਬਦ ਕਹਿ ਰਿਪੁ ਪਦ ਬਹੁਰਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਚੀਨ ਲੇਹੁ ਬੁਧਿਵਾਨ। ੫੬੦।

ਦੁੰਦਭਿ ਘੋਖਨ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਨਿਰਧਾਰ। ੫੬੧॥

 

ਨਾਦਾਨਿਸਨੀ ਆਦਿ ਕਹਿ ਰਿਪੁ ਅਰਿ ਬਹੁਰਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਕਰੀਅਹੁ ਚਤੁਰ ਪ੍ਰਮਾਨ। ੫੬੨॥

ਆਨਿਕਨੀ ਪਦ ਆਦਿ ਕਹਿ ਰਿਪੁ ਪਦ ਬਹੁਰਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੬੩।

 

ਪ੍ਰਥਮ ਢਾਲਨੀ ਸਬਦ ਕਹਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਬਿਚਾਰ। ੫੬੪।

ਢਢਨੀ ਆਦਿ ਉਚਾਰਿ ਕੈ ਰਿਪੁ ਪਦ ਬਹੁਰੇ ਦੇਹੁ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਚਿਤਿ ਲੇਹੁ। ੫੬੫।

 

ਸੰਖਨਿਸਨੀ ਆਦਿ ਕਹਿ ਰਿਪੁ ਅਰਿ ਬਹੁਰਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਚੀਨ ਚਤੁਰ ਨਿਰਧਾਰ। ੫੬੬।

ਸੰਖ ਸਬਦਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਚਤੁਰ ਸੁਧਾਰ॥੫੬੭॥

 

ਸੰਖ ਨਾਦਨੀ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸਮਝ ਸੁਜਾਨ। ੫੬੮।

ਸਿੰਘ ਨਾਦਨੀ ਆਦਿ ਕਹਿ ਰਿਪੁ ਅਰਿ ਅੰਤਿ ਉਚਾਰ।

ਨਾਮ ਤੁਪਕ ਕੇ ਹੋਤ ਹੈ ਲੀਜਹੁ ਸੁ ਕਬਿ ਸੁ ਧਾਰ ੫੬੯॥

 

ਪਲ ਭਛਿ ਨਾਦਨਿ ਆਦਿ ਕਹਿ ਰਿਪੁ ਅਰਿ ਅੰਤਿ ਬਖਾਨ।

ਨਾਮ ਤੁਪਕ ਕੇ ਹੋਤ ਹੈ ਚਤੁਰ ਚਿਤ ਪਹਿਚਾਨ। ੫੭੦।

73 / 100
Previous
Next