Back ArrowLogo
Info
Profile

ਅੜਿਲ

(ਪਹਿਲਾਂ) 'ਭੂਤ' ਸ਼ਬਦ ਕਹਿ ਕੇ, ਫਿਰ 'ਅਰਿ' (ਸ਼ਬਦ) ਬੋਲਿਆ ਜਾਏ। ਇਹ ਸਾਰੇ ਨਾਂ 'ਅਸਿ ਜੂ' (ਤਲਵਾਰ) ਦੇ ਹੋ ਜਾਣ ਕਰ ਕੇ ਹਿਰਦੇ ਵਿਚ ਰਖੋ। ਸਾਰੇ 'ਮਿਗਨ' (ਹਿਰਨ) ਨਾਂ ਕਹਿ ਕੇ (ਫਿਰ) ‘ਧਨੁਸਰ (ਪ੍ਰਸੁ ] ਵਿਨਾਸ਼ ਕਰਨ ਵਾਲਾ) ਕਿਹਾ ਜਾਏ। (ਤਾਂ ਇਹ) ਸਾਰੇ ਖੰਡੇ ਦੇ ਨਾਮ ਹੋ ਜਾਣਗੇ। (ਇਹ ਗੱਲ) ਮਨ ਵਿਚ ਸਚ ਕਰ ਕੇ ਮੰਨ ਲਵੋ।੩੭।

ਦੋਹਰਾ

ਪਹਿਲਾਂ 'ਜਮ' ਦਾ ਨਾਮ ਕਹਿ ਕੇ, ਫਿਰ 'ਰਦਨ' (ਦੰਦ) (ਸ਼ਬਦ) ਉਚਾਰ ਦਿਓ। (ਇਹ) ਸਾਰੇ 'ਨਾਮ' 'ਜਮਦਾੜ੍ਹ (ਦੇ ਹੋ ਜਾਣਗੇ)। ਕਵੀ ਜਨ (ਮਨ ਵਿਚ ਇਹ) ਧਾਰ ਲੈਣ। ੩੮। ਪਹਿਲਾਂ 'ਉਦਰ' (ਪੇਟ) ਸ਼ਬਦ ਕਹੋ ਅਤੇ ਫਿਰ 'ਅਰਿ' ਸ਼ਬਦ ਉਚਾਰੋ। (ਇਹ) ਸਾਰੇ ਨਾਮ ਜਮਦਾੜ੍ਹ (ਦੇ ਹੋਣਗੇ)। ਕਵੀ (ਇਹ ਗੱਲ) ਵਿਚਾਰ ਲੈਣ।੩੯।

ਮ੍ਰਿਗ (ਹਿਰਨ), ਗ੍ਰੀਵਾ (ਗਰਦਨ), ਸਿਰ ਨਾਲ 'ਅਰਿ' (ਸ਼ਬਦ) ਉਚਾਰ ਕੇ ਫਿਰ 'ਅਸਿ' ਸ਼ਬਦ ਉਚਾਰੋ। (ਇਹ) ਸਾਰੇ ਨਾਮ ਤਲਵਾਰ ('ਖੜਗ') ਦੇ ਹਨ। (ਇਹ ਗੱਲ) ਹਿਰਦੇ ਵਿਚ ਵਿਚਾਰ ਲਵੋ।੪0। 'ਕਰੀ ਕਰਾਂਤਕ' (ਹਾਥੀ ਦੀ ਸੁੰਡ ਨੂੰ ਖਤਮ ਕਰਨ ਵਾਲਾ) ਅਤੇ 'ਕਸਟ ਰਿਪੁ (ਵੈਰੀ ਨੂੰ ਦੁਖ ਦੇਣ ਵਾਲਾ), 'ਕਾਲਾਯੁਧ' (ਕਾਲ ਦਾ ਸ਼ਸਤ੍ਰ), 'ਕਰਵਾਰ' ਅਤੇ 'ਕਰਾਚੋਲ ਆਦਿ ਨੂੰ ਕ੍ਰਿਪਾਨ ਦੇ ਨਾਮ ਵਿਚਾਰ ਲਿਆ ਜਾਵੇ।੪੧॥

ਪਹਿਲਾਂ 'ਹਸਤਿਕਰ' ਜਾਂ 'ਕਰੀਕਰ' ਕਹਿ ਕੇ ਫਿਰ 'ਅਰਿ' (ਵੈਰੀ) ਸ਼ਬਦ ਸੁਣਾ ਦਿਓ। (ਇਹ) ਸਾਰੇ ਨਾਮ ਸ਼ਸਤ੍ਰੁਰਾਜ (ਤਲਵਾਰ) ਦੇ ਹਨ, ਜੋ ਮੇਰੀ ਸਹਾਇਤਾ ਕਰਦੀ ਹੈ। ੪੨। ਸ੍ਰੀ, ਸਰੋਹੀ, ਸ਼ਮਸ਼ੇਰ ('ਸੇਰਸਮ') (ਇਹ ਸਾਰੇ ਤਲਵਾਰ ਦੇ ਨਾਮ ਹਨ) ਜਿਸ ਵਰਗਾ ਹੋਰ ਕੋਈ ਨਹੀਂ ਹੈ। ਤੁਸੀਂ ਵੀ ਤੇਗ ਦਾ ਜਾਪ ਜਪੋ, ਤੁਹਾਡਾ ਭਲਾ ਹੋਵੇਗਾ।੪੩।

ਖਗ (ਪੰਛੀ), ਮ੍ਰਿਗ, ਜਛ (ਯਕਸ਼) ਅਤੇ ਭੁਜੰਗ (ਇਨ੍ਹਾਂ) ਸਾਰਿਆਂ (ਨਾਂਵਾਂ ਵਿਚੋਂ ਕੋਈ ਵੀ) ਸ਼ਬਦ ਪਹਿਲਾਂ ਕਹਿ ਦਿਓ। ਫਿਰ 'ਅਰਿ' ਸ਼ਬਦ ਉਚਾਰਿਆ ਜਾਵੇ। (ਤਾਂ) ਉਸ ਨੂੰ ਤਲਵਾਰ ਦਾ (ਦਾ ਨਾਮ) ਸਮਝ ਲਿਆ ਜਾਵੇ।੪੪। ਹਲਬਿ, ਜੁਨਬੀ, ਮਗਰਬੀ, ਮਿਸਰੀ, ਊਨਾ, ਸੈਫ਼, ਸਰੋਹੀ ਆਦਿ ਨਾਮ 'ਸਸਤ੍ਰੁ ਪਤਿ (ਖੜਗ) ਦੇ ਹਨ। (ਜਿਸ ਕਰ ਕੇ) ਰੂਮ ਅਤੇ ਸ਼ਾਮ (ਦੇਸ਼) ਜਿਤੇ ਗਏ ਹਨ।੪੫।

ਯਾਮਾਨੀ ਕਤੀ ਅਤੇ ਹਿੰਦਵੀ ਕਤੀ (ਤਲਵਾਰ), ਇਹ ਸਾਰੇ ਸ਼ਸਤ੍ਰਾਂ ਦੇ ਸੁਆਮੀ (ਖੜਗ ਦੇ ਨਾਮ ਹਨ)। (ਇਸ) ਭਗਉਤੀ (ਤਲਵਾਰ) ਨੂੰ ਨਿਹਕਲੰਕੀ (ਅਵਤਾਰ) ਆਪ ਹੱਥ ਵਿਚ ਲੈ ਕੇ ਨਿਕਲੇਗਾ।੪੬। ਪਹਿਲਾਂ 'ਸ਼ਕਤੀ ਸ਼ਬਦ ਕਹਿ ਕੇ ਫਿਰ ਸਕਤਿ ਬਿਸੇਖ ਕਹਿ ਦਿਓ। (ਇਸ ਤਰ੍ਹਾਂ) ‘ਸੈਹਥੀ' (ਬਰਛੀ) ਦੇ ਸਾਰੇ ਨਾਮ ਅਨੇਕਾਂ ਹੀ ਨਿਕਲਦੇ ਜਾਣਗੇ ।੪੭।

ਪਹਿਲਾਂ 'ਸੁਭਟ' ਸ਼ਬਦ ਉਚਾਰ ਕੇ, ਫਿਰ 'ਅਰਿ' (ਵੈਰੀ) ਸ਼ਬਦ ਲਗਾਓ। ਇਹ ਸਾਰੇ ਨਾਮ ਸੈਹਥੀ ਦੇ ਹਨ। ਵਿਦਵਾਨ ਇਸ ਨੂੰ ਚਿਤ ਵਿਚ ਸਮਝ ਲੈਣ।੪੮। ਪਹਿਲਾਂ 'ਸੰਨਾਹ' (ਕਵਚ) ਸ਼ਬਦ ਕਹਿ ਕੇ, ਫਿਰ 'ਰਿਪੁ (ਵੈਰੀ) ਸ਼ਬਦ ਉਚਾਰ ਦਿਓ। (ਇਸ ਤਰ੍ਹਾਂ ਇਹ) ਸਾਰੇ ਨਾਮ ਸੈਹਥੀ ਦੇ (ਬਣਨਗੇ)। ਹੇ ਚਤੁਰ ਪੁਰਸ਼ੋ ! ਚਿਤ ਵਿਚ ਧਾਰ ਲਵੋ।੪੯।

ਪਹਿਲਾਂ 'ਕੁੰਭ' (ਹਾਥੀ) ਸ਼ਬਦ ਦਾ ਉਚਾਰਨ ਕਰੋ, ਫਿਰ 'ਅਰਿ' (ਵੈਰੀ) ਸ਼ਬਦ ਕਹੋ। (ਇਸ ਤਰ੍ਹਾਂ) ਇਹ ਸਾਰੇ ਨਾਮ ਸੈਹਥੀ ਦੇ ਹਨ। ਬੁੱਧੀਮਾਨ ਚਿਤ ਵਿਚ ਜਾਣ ਲੈਣ।੫। ਪਹਿਲਾਂ ‘ਤਨੁ ਤਾਨ (ਕਵਚ) ਸ਼ਬਦ ਕਹਿ ਕੇ ਫਿਰ 'ਅਰਿ' ਸ਼ਬਦ ਬੋਲੋ। (ਇਸ ਤਰ੍ਹਾਂ ਇਹ) ਸਾਰੇ ਨਾਮ ਸੈਹਥੀ ਦੇ ਹਨ। ਸੁੰਦਰ ਚਤੁਰ (ਵਿਅਕਤੀ) ਚਿਤ ਵਿਚ ਜਾਣ ਲੈਣ।੫੧।

8 / 100
Previous
Next