Back ArrowLogo
Info
Profile
ਲੱਗਾ, ਅਤੇ ਇੰਨੀਆਂ ਕੋਸ਼ਿਸ਼ਾਂ ਤੋਂ ਬਾਅਦ ਮੈਂ ਪਹਿਲੀ ਵਾਰ ਉਹਨਾਂ ਨੂੰ ਮਿਲਣ ਆਇਆ ਸਾਂ। ਮੈਂ ਤਾਂ ਭੂਆ ਨੂੰ ਪਹਿਚਾਣ ਲਿਆ ਪਰ ਉਹਨਾਂ ਦੇ ਬੱਚਿਆਂ, ਜਿੰਨਾਂ ਨੂੰ ਮੈਂ ਪਹਿਲੀ ਵਾਰ ਮਿਲਿਆ, ਉਹ ਤਾਂ ਇਸ ਤਰ੍ਹਾਂ ਜਾਪਦਾ ਸੀ ਜਿਵੇਂ ਕਈ ਸਦੀਆਂ ਤੋਂ ਵਾਕਿਫ ਹੋਣ। ਬਾਰ-ਬਾਰ ਕਹਿੰਦੇ ਸਨ, ਮਾਮਾ ਇਥੇ ਹੀ ਰਹੋ, ਹਰ ਘਰ ਵਿਚ ਮੈਂ ਜਾਂਦਾ ਸਾਂ, ਹਰ ਘਰ ਵਿਚ ਸ਼ਾਮ ਨੂੰ ਪਤਾ ਨਹੀਂ ਕਿਵੇਂ ਸ਼ਰਾਬ ਦਾ ਇੰਤਜਾਮ ਕੀਤਾ ਹੁੰਦਾ ਸੀ, ਰੋਜਾਨਾਂ ਵੱਖ-ਵੱਖ ਘਰਾਂ ਵਿਚ ਬੁਲਾਉਂਦੇ, ਪਰ ਸਾਰੇ ਰਿਸ਼ਤੇਦਾਰ ਸ਼ਾਮ ਨੂੰ ਇਕੱਠੇ ਹੋ ਜਾਂਦੇ ਸਨ, ਦੁਸਰੇ ਪਿੰਡਾਂ ਤੋਂ ਵੀ ਆ ਜਾਂਦੇ ਸਨ। ਰਾਤ ਨੂੰ ਤਕਰੀਬਨ ਇਕ-ਦੋ, ਵੱਜ ਜਾਂਦੇ ਸਨ, ਗੱਲਾਂ ਹੀ ਨਹੀਂ ਸਨ ਮੁਕਦੀਆਂ ।"

ਫਿਰ ਉਸ ਨੇ ਸਮਾਨ ਵੱਲ ਉਂਗਲ ਕਰ ਕੇ ਦਸਿਆ "ਇਹ ਜਿਹੜਾ ਸਮਾਨ ਪਿਆ ਹੈ, ਇਸ ਤੋਂ ਦੁਗਣਾਂ ਮੈਂ ਛਡ ਆਇਆ ਹਾਂ। ਇੰਨਾਂ ਤਾਂ ਮੈਂ ਲਿਜਾ ਵੀ ਨਹੀਂ ਸਾਂ ਸਕਦਾ।" ਸਮਾਨ ਵਿਚ ਕੱਪੜੇ, ਭਾਂਡੇ, ਖਾਣ ਦੀਆਂ ਚੀਜਾਂ, ਖੋਏ ਦੀਆਂ ਪਿੰਨੀਆਂ, ਗੁੜ ਜਿਸ ਵਿਚ ਮੇਵੇ, ਬਦਾਮਾਂ ਦੀਆਂ ਗਿਰੀਆਂ, ਸੌਂਫ ਆਦਿ ਕਈ ਕੁਝ ਪਿਆ ਹੋਇਆ ਸੀ ਅਤੇ ਇਥੋਂ ਤਕ ਕਿ ਤਿਲ ਵੀ ਸਨ।

"ਮੈਂ ਬਹੁਤ ਮਨਾਹ ਕੀਤਾ ਪਰ ਉਹਨਾਂ ਨੇ ਬਦੋ ਬਦੀ ਇਹ ਸਮਾਨ ਨਾਲ ਖੜਣ ਦੀ ਜਿਦ ਕੀਤੀ ਅਤੇ ਮੈਂ ਵੀ ਨਾਂਹ ਨਹੀਂ ਕਰ ਸਕਿਆ ਜਿਸ ਪਿਆਰ ਨਾਲ ਉਹ ਸਮਾਨ ਲੈ ਕੇ ਆਈਆਂ ਸਨ ਜੇ ਮੈਂ ਨਾ ਖੜਦਾ ਤਾਂ ਚੰਗਾ ਨਾ ਲੱਗਦਾ।"

ਉਸ ਵਕਤ ਮੈਂ ਉਸ ਗੁੜ ਦਾ ਆਪਣੇ ਕੋਲ ਪਏ ਕੇਕਾਂ ਨਾਲ ਮੁਕਾਬਲਾ ਕਰ ਰਿਹਾ ਸਾਂ ਅਤੇ ਮੈਨੂੰ ਉਹਨਾਂ ਦਾ ਭਾਰ ਇਸ ਸਮਾਨ ਦੇ ਭਾਰ ਤੋਂ ਕਿਤੇ ਜਿਆਦਾ ਲੱਗ ਰਿਹਾ ਸੀ। ਇੰਨਾ ਮਗਰ ਛਿਪੇ ਜਜਬਾਤਾਂ ਵਿਚ ਜਮੀਨ-ਅਸਮਾਨ ਦਾ ਫਰਕ ਸੀ।

ਪਤਾ ਹੀ ਨਹੀਂ ਲਗਾ ਜਦੋਂ ਗੱਡੀ ਆ ਕੇ ਵਾਹਗਾ ਦੇ ਸਟੇਸ਼ਨ ਤੇ ਖੜੋ ਗਈ। ਉਸ ਨੇ ਦੋਹਾਂ ਹੱਥਾਂ ਵਿਚ ਕੁਝ ਸਮਾਨ ਵਾਲੇ ਕੱਪੜੇ ਦੇ ਝੋਲੇ ਫੜ ਲਏ ਅਤੇ ਇਕ ਤੋੜਾ ਸਿਰ ਤੇ ਚੁੱਕ ਲਿਆ।

ਜਦੋਂ ਅਸੀਂ ਪਾਸਪੋਰਟ ਚੈਕ ਕਰਵਾ ਕੇ ਸਮਾਨ ਨੂੰ ਐਕਸਰੇ ਵਾਲੀ ਮਸ਼ੀਨ ਤੇ ਰਖਿਆ ਅਤੇ ਦੂਸਰੀ ਤਰਫ਼ ਸਮਾਨ ਲੈਣ ਆਏ ਤਾਂ ਐਕਸਰੇ ਨੂੰ ਵੇਖ ਰਿਹਾ ਕਰਮਚਾਰੀ ਦਲੀਪ ਸਿੰਘ ਨੂੰ ਸੰਬੋਧਿਤ ਹੋ ਕੇ ਕਹਿਣ

27 / 103
Previous
Next