ਮ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਤੁ. [مُغل] ਮੁਗ਼ਲ. ਵਿ- ਸਾਦਾਦਿਲ. ਭੋਲਾ. ਸਿੱਧਾ ਸਾਦਾ। ੨. ਸੰਗ੍ਯਾ- ਤਾਤਾਰ ਦੀ ਇੱਕ ਸ਼ੂਰਵੀਰ ਜਾਤਿ, ਜੋ ਪਹਿਲਾਂ ਆਤਿਸ਼ਪਰਸ੍ਤ ਸੀ ਅਤੇ ਫੇਰ ਇਸਲਾਮ ਮਤ ਵਿੱਚ ਆਈ. ਦਿੱਲੀ ਦੇ ਬਾਦਸ਼ਾਹਾਂ ਦੀ ਨੌਕਰੀ ਵਿੱਚ ਆਕੇ ਭੀ ਕਈ ਮੁਗਲ ਚਿਰ ਤੀਕ ਮੁਸਲਮਾਨ ਨਹੀਂ ਹੋਏ ਸਨ. ਜਲਾਲੁੱਦੀਨ ਫ਼ੀਰੋਜ਼ ਖ਼ਲਜੀ ਨੇ, ਜੋ ਦਿੱਲੀ ਦੇ ਤਖ਼ਤ ਪੁਰ ਸਨ ੧੨੯੦ ਤੋਂ ੯੬ ਤਕ ਰਿਹਾ, ਬਹੁਤ ਮੁਗਲ ਮੁਸਲਮਾਨ ਕੀਤੇ. ਦਿੱਲੀ ਪਾਸ ਜੋ ਮੁਗ਼ਲਪੁਰਾ ਹੈ, ਇਹ ਉਸੀ ਸਮੇਂ ਬਣਾਇਆ ਗਿਆ ਸੀ. ਮੁਗਲਾਂ ਵਿੱਚ ਤੈਮੂਰ ਪ੍ਰਤਾਪੀ ਹੋਇਆ, ਜਿਸ ਨੇ ਭਾਰਤ ਨੂੰ ਫਤੇ ਕੀਤਾ, ਅਰ ਜਿਸ ਦੇ ਵੰਸ਼ ਵਿੱਚੋਂ ਬਾਬਰ ਹਿੰਦੁਸਤਾਨ ਅੰਦਰ ਮੁਗਲਰਾਜ ਕ਼ਾਇਮ ਕਰਨ ਵਾਲਾ ਹੋਇਆ. ਦਿੱਲੀ ਦੇ ਤਖਤ ਪੁਰ ੧੫. ਮੁਗਲ ਬਾਦਸ਼ਾਹ ਬੈਠੇ ਹਨ. ਦੇਖੋ, ਮੁਸਲਮਾਨਾਂ ਦਾ ਭਾਰਤ ਵਿੱਚ ਰਾਜ. "ਮੁਗਲ ਪਠਾਣਾ ਭਈ ਲੜਾਈ." (ਆਸਾ ਮਃ ੧)


ਦੇਖੋ, ਮੁਖ਼ਲਿਸਖ਼ਾਨ.


ਲਹੌਰ ਪਾਸ ਇੱਕ ਬਸਤੀ, ਜਿੱਥੇ ਛਾਉਣੀ ਹੈ. ਇਹ ਜਿਲਾ ਤਸੀਲ ਲਹੌਰ ਵਿੱਚ ਹੈ. ਇੱਥੇ ਬਾਬਾ ਰਾਮਰਾਇ ਜੀ ਦਾ ਅਸਥਾਨ "ਚੁਬੱਚਾ ਗੁਰੂ ਰਾਮਰਾਇ" ਨਾਮਕ ਹੈ.


ਸਨ ੧੫੨੬ ਤੋਂ ਸਨ ੧੮੫੭ ਤਕ ਦਿੱਲੀ ਦੇ ਤਖਤ ਤੇ ਬੈਠਣ ਵਾਲੇ ਮੁਗਲਾਂ ਦਾ ਰਾਜ. ਦੇਖੋ, ਬਾਬਰ ਅਤੇ ਮੁਸਲਮਾਨਾਂ ਦਾ ਭਾਰਤ ਵਿੱਚ ਰਾਜ.