ਆ ਤੋਂ ਸ਼ੁਰੂ ਹੋਣ ਵਾਲੇ ਪੰਜਾਬੀ ਸ਼ਬਦਾਂ ਦੇ ਅਰਥ

ਦੇਖੋ, ਆਸਰ.


ਸੰ. ਸੰਗ੍ਯਾ- ਪ੍ਰਾਣ. ਸ੍ਵਾਸ। ੨. ਉਹ ਸ਼ਰਾਬ, ਜੋ ਨਾਲ ਸਾਥ ਨਾ ਖਿੱਚੀ ਹੋਵੇ, ਕਿੰਤੂ ਸਾੜੇ ਤੋਂ ਬਣਾਈ ਜਾਵੇ. ਜੈਸੇ, ਸੋਮਰਸ ਅਤੇ ਤਾੜੀ ਆਦਿ.


ਦੇਖੋ, ਆਸਾਸਨ. "ਆਸ੍ਵਾਸਨ ਯੁਤ ਸੀਖ ਉਚਾਰ." (ਗੁਪ੍ਰਸੂ)


ਸੰਗ੍ਯਾ- ਰਸ. ਸ੍ਵਾਦ. ਜਾਇਕਾ। ੨. ਰਸ ਲੈਣ ਦੀ ਕ੍ਰਿਯਾ. ਚੱਖਣਾ. ਰਸ ਲੈਣਾ.


ਸੰਗ੍ਯਾ- ਆਸ਼ਾ. ਕਾਮਨਾ. ਉੱਮੇਦ. "ਨਾਨਕ ਆਸੜੀ ਨਿਬਾਹਿ." (ਵਾਰ ਜੈਤ)


ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴