ਪਰਿਭਾਸ਼ਾ
ਸੰ. ਆਸਨ. ਸੰਗ੍ਯਾ- ਸ੍ਥਿਤਿ (ਇਸਥਿਤ). ਬੈਠਕ। ੨. ਬੈਠਣ ਦਾ ਵਸਤ੍ਰ, ਜਿਸ ਨੂੰ ਵਿਛਾਕੇ ਬੈਠੀਏ। ੩. ਯੋਗ ਦਾ ਤੀਜਾ ਅੰਗ, ਜਿਸ ਅਨੁਸਾਰ ਅਭ੍ਯਾਸੀ ਆਪਣੀ ਬੈਠਕ ਸਾਧਦੇ ਹਨ. ਯੋਗਸ਼ਾਸਤ੍ਰ ਵਿੱਚ ੮੪ ਆਸਨ ਪਸ਼ੂ ਪੰਛੀਆਂ ਦੀ ਨਿਸ਼ਸਤ ਅਤੇ ਵਸਤੂਆਂ ਦੇ ਆਕਾਰ ਤੋਂ ਲਏ ਹਨ, ਉਨ੍ਹਾਂ ਵਿੱਚੋਂ ਚਾਰ ਪਰਮ ਉੱਤਮ ਲਿਖੇ ਹਨ-#(ੳ) ਸਿੱਧਾਸਨ. ਖੱਬੇ ਪੈਰ ਦੀ ਅੱਡੀ ਗੁਦਾ ਪੁਰ, ਸੱਜੇ ਪੈਰ ਦੀ ਅੱਡੀ ਲਿੰਗ ਪੁਰ ਰੱਖਕੇ ਬੈਠਣਾ.#(ਅ) ਪਦਮਾਸਨ. ਸੱਜੇ ਪੱਟ ਤੇ ਖੱਬਾ ਪੈਰ, ਖੱਬੇ ਪੱਟ ਤੇ ਸੱਜਾ ਪੈਰ ਰੱਖਕੇ, ਪਿੱਠ ਪਿੱਛੋਂ ਦੀ ਹੱਥ ਕਰਕੇ ਸੱਜੇ ਹੱਥ ਨਾਲ ਸੱਜੇ ਪੈਰ ਦਾ ਅੰਗੂਠਾ ਅਤੇ ਖੱਬੇ ਹੱਥ ਨਾਲ ਖੱਬੇ ਪੈਰ ਦਾ ਅੰਗੂਠਾ ਫੜਨਾ. ਛਾਤੀ ਤੋਂ ਚਾਰ ਉਂਗਲ ਦੀ ਵਿੱਥ ਤੇ ਠੋਡੀ ਰੱਖਕੇ ਨੱਕ ਦੀ ਨੋਕ ਉੱਪਰ ਨਜਰ ਜਮਾਉਣੀ.#(ੲ) ਸਿੰਹਾਸਨ. ਗੁਦਾ ਅਰ ਲਿੰਗ ਦੇ ਵਿਚਕਾਰ ਜੋ ਸਿਉਣ ਹੈ, ਉਸ ਉੱਪਰ ਪੈਰਾਂ ਦੇ ਗਿੱਟੇ ਜਮਾਕੇ ਬੈਠਣਾ, ਗੋਡਿਆਂ ਤੇ ਦੋਵੇਂ ਹੱਥ ਰੱਖਕੇ ਨੱਕ ਦੀ ਨੋਕ ਤੇ ਟਕਟਕੀ ਲਾਉਣੀ.#(ਸ) ਭਦ੍ਰਾਸਨ. ਸਿਉਣ ਤੇ ਰੱਖੇ ਪੈਰਾਂ ਦੇ ਅੰਗੂਠੇ ਪਦਮਾਸਨ ਵਾਂਙ ਫੜਨ ਤੋਂ, ਸਿੰਹਾਸਨ ਤੋਂ "ਭਦ੍ਰਾਸਨ" ਬਣ ਜਾਂਦਾ ਹੈ. "ਜੋਗ ਸਿਧ ਆਸਣ ਚਉਰਾਸੀਹ ਏਭੀ ਕਰਿ ਕਰਿ ਰਹਿਆ." (ਸੋਰ ਅਃ ਮਃ ੫) ੪. ਸੰ. आसन्. ਜਬਾੜਾ. ਮੂੰਹ ਦਾ ਉਹ ਭਾਗ, ਜਿਸ ਵਿੱਚ ਦੰਦ ਅਤੇ ਦਾੜਾਂ ਜੜੇ ਹੋਏ ਹਨ. ਹੜਵਾਠਾ. Jaw.
ਸਰੋਤ: ਮਹਾਨਕੋਸ਼
ÁSAṈ
ਅੰਗਰੇਜ਼ੀ ਵਿੱਚ ਅਰਥ2
s. m. (S.), ) A stool, seat, a woollen rug on which Hindus sit to perform their devotions, or to take their food; posture, attitude, sitting, particularly the attitudes used by jogís in their devotional exercises, of which they enumerate eighty four; modes of sexual intercourse (36 in number); sitting with crossed legs:—ásaṉ jamáuṉá, v. n. To have a good grip with the thighs (in riding), to sit firmly, stick (on):—ásaṉ lagáuṉá, v. n. To sit down, settle, take up one's abode.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ