ਪਰਿਭਾਸ਼ਾ
ਸੰ. चन्दन ਸੰਗ੍ਯਾ- ਇੱਕ ਸੁਗੰਧ ਵਾਲਾ ਬਿਰਛ ਅਤੇ ਉਸ ਦਾ ਕਾਠ, ਜੋ ਸਭ ਦੇ ਚਿੱਤ ਨੂੰ ਚਦਿ (ਪ੍ਰਸੰਨ) ਕਰਦਾ ਹੈ. ਸ਼੍ਰੀਗੰਧ. ਸੰਦਲ. L. Santalum album. ਇਹ ਮੈਸੋਰ ਦੇ ਇਲਾਕੇ ਅਤੇ ਮਦਰਾਸ ਦੇ ਦੱਖਣੀ ਭਾਗ ਵਿੱਚ ਬਹੁਤ ਹੁੰਦਾ ਹੈ. ਇਸ ਦੀ ਤਾਸੀਰ ਸਰਦ ਤਰ ਹੈ. ਚੰਦਨ ਦੇ ਕਾਠ ਤੋਂ ਕੱਢਿਆ ਤੇਲ ਬਹੁਤ ਸੁਗੰਧ ਵਾਲਾ ਹੁੰਦਾ ਹੈ. ਇਸੇ ਤੋਂ ਸਾਰੇ ਇਤਰ ਬਣਾਏ ਜਾਂਦੇ ਹਨ ਅਤੇ ਅਨੇਕ ਰੋਗਾਂ ਲਈ ਵਰਤੀਦਾ ਹੈ. ਚੰਦਨ ਘਸਾਕੇ ਦੇਵਤਾ ਨੂੰ ਚੜ੍ਹਾਇਆ ਜਾਂਦਾ ਹੈ. ਮੱਥੇ ਤੇ ਟਿੱਕਾ ਅਨੇਕ ਹਿੰਦੁ ਲਾਉਂਦੇ ਹਨ. ਗਰਮੀ ਤੋਂ ਹੋਈ ਸਿਰ ਪੀੜ ਨੂੰ ਇਸ ਦਾ ਮੱਥੇ ਤੇ ਕੀਤਾ ਲੇਪ ਬਹੁਤ ਗੁਣਕਾਰੀ ਹੈ. ਚੰਦਨ ਦਾ ਸ਼ਰਬਤ ਪਿੱਤ ਤੋਂ ਹੋਏ ਤਾਪ ਨੂੰ ਦੂਰ ਕਰਦਾ ਹੈ. ਚੰਦਨ ਦੇ ਕਾਠ ਤੇ ਚਿਤਾਈ ਦਾ ਕੰਮ ਬਹੁਤ ਸੁੰਦਰ ਹੁੰਦਾ ਹੈ. ਇਸ ਤੋਂ ਬਣੇ ਕਲਮਦਾਨ ਡੱਬੇ ਆਦਿਕ ਦੂਰ ਦੂਰ ਜਾਂਦੇ ਅਤੇ ਬਹੁਤ ਮੁੱਲ ਪਾਉਂਦੇ ਹਨ. "ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ." (ਵਾਰ ਜੈਤ) ੨. ਇੱਕ ਕਵਿ, ਜੋ ਗੂਢ ਅਰਥ ਵਾਲਾ ਸਵੈਯਾ ਬਣਾਕੇ ਦਸ਼ਮੇਸ਼ ਦੇ ਦਰਬਾਰ ਹਾਜਿਰ ਹੋਇਆ ਸੀ ਅਤੇ ਖ਼ਿਆਲ ਕਰਦਾ ਸੀ ਕਿ ਕੋਈ ਇਸ ਦਾ ਅਰਥ ਨਹੀਂ ਕਰ ਸਕੇਗਾ, ਪਰ ਕਵਿ ਧੰਨਾ ਸਿੰਘ ਨੇ ਇਸ ਦਾ ਹੰਕਾਰ ਦੂਰ ਕਰ ਦਿੱਤਾ. ਦੇਖੋ, ਧੰਨਾ ਸਿੰਘ.
ਸਰੋਤ: ਮਹਾਨਕੋਸ਼
CHAṆDAN
ਅੰਗਰੇਜ਼ੀ ਵਿੱਚ ਅਰਥ2
s. m, ndal wood, (Santalum album) used for boxes, ornaments, &c. and also for marking the forehead by Hindus, medicinally considered to be cooling and to clear the complexion:—chaṇdanhár, s. m. A necklace.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ