ਨਰਕ
naraka/naraka

ਪਰਿਭਾਸ਼ਾ

ਸੰ. ਸੰਗ੍ਯਾ- ਪੁਰਾਣਾਂ ਅਨੁਸਾਰ ਉਹ ਦੇਸ਼, ਜਿੱਥੇ ਪਾਪੀ ਜੀਵ ਬੁਰੇ ਕਰਮਾਂ ਦਾ ਫਲ ਭੋਗਣ ਲਈ ਜਾਂਦੇ ਹਨ. ਦੋਜ਼ਖ਼. ਜਹੱਨੁਮ. ਗ੍ਰੰਥਾਂ ਦੇ ਮਤਭੇਦ ਕਰਕੇ ਇਨ੍ਹਾਂ ਦੀ ਗਿਣਤੀ ਵੱਧ ਘੱਟ ਹੈ. ਮਨੁ ਨੇ ਇੱਕੀਹ ਨਰਕ ਇਹ ਲਿਖੇ ਹਨ:- ਤਾਮਿਸ੍ਰ, ਅੰਧਤਾਮਿਸ੍ਰ, ਰੌਰਵ, ਮਹਾਰੌਰਵ, ਨਰਕ, ਮਹਾਨਰਕ, ਕਾਲਸੂਤ੍ਰ, ਸੰਜੀਵਨ, ਮਹਾਵੀਚਿ, ਤਪਨ, ਸੰਪ੍ਰਤਾਪਨ, ਸੰਹਾਤ, ਸੰਕਾਕੋਲ, ਕੁਡਮਲ, ਪ੍ਰਤਿਮੂਰਤਿਕ, ਲੋਹਸ਼ੰਕੁ, ਰਿਜੀਸ, ਸ਼ਾਲਮਲੀ, ਵੈਤਰਣੀ, ਅਸਿਪਤ੍ਰਵਨ ਅਤੇ ਲੋਹਦਾਰਕ. ਦੇਖੋ, ਮਨੁ ਅਃ ੪. ਸ਼ਃ ੮੮, ੮੯, ੯੦. ਬ੍ਰਹ੍‌ਮਵੈਵਰਤ ਵਿੱਚ ੮੬ ਨਰਕਕੁੰਡ ਲਿਖੇ ਹਨ. ਦੇਖੋ, ਪ੍ਰਕ੍ਰਿਤਿ ਖੰਡ ਅਃ ੨੭. "ਕਵਨ ਨਰਕ ਕਿਆ ਸਰਗ ਬਿਚਾਰਾ ਸੰਤਨ ਦੋਊ ਰਾਦੇ." (ਰਾਮ ਕਬੀਰ) ੨. ਦੁਖ. ਕਲੇਸ਼। ੩. ਕੁਕਰਮ. ਨੀਚ ਕਰਮ. ਵਿਸਨੁਪੁਰਾਣ ਦੇ ਪਹਿਲੇ ਅੰਸ਼ ਦੇ ਛੀਵੇਂ ਅਧ੍ਯਾਯ ਵਿੱਚ ਲਿਖਿਆ ਹੈ ਕਿ ਸੁਕਰਮ ਸ੍ਵਰਗ, ਅਤੇ ਕੁਕਰਮ ਨਰਕ ਹੈ। ੪. ਇੱਕ ਦੈਤ. ਦੇਖੋ, ਭੌਮਾਸੁਰ.
ਸਰੋਤ: ਮਹਾਨਕੋਸ਼

ਸ਼ਾਹਮੁਖੀ : نرک

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

hell, inferno, Hades, perdition
ਸਰੋਤ: ਪੰਜਾਬੀ ਸ਼ਬਦਕੋਸ਼

NARK

ਅੰਗਰੇਜ਼ੀ ਵਿੱਚ ਅਰਥ2

s. m, The Hindu Hell, the place of torments; it includes a number of places of torture of various descriptions amounting to twenty-one in all:—narak kuṇḍ, s. m. An abyss in hell where the wicked are tormented. Eighty-six such are enumerated:—nark wichch paiṉá, v. n. To go to Hell.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ