ਪਰਿਭਾਸ਼ਾ
ਖਾ. ਸੰਗ੍ਯਾ- - ਤਮਾਕੂ. ਤੰਬਾਕੂ. "ਬਿਖਿਆ ਕਿਰਿਆ ਭੱਦਣ ਤ੍ਯਾਗੋ." (ਗੁਵਿ ੧੦) ੨. ਸੰ. ਵਿਸਯ. ਰੂਪ ਰਸ ਗੰਧ ਆਦਿ. "ਬਿਖਿਆ ਬਿਖ ਜਿਉ ਬਿਸਾਰਿ." (ਜੈਜਾ ਮਃ ੯)#"ਬਿਖਿਆ ਮਹਿ ਕਿਨਹੀ ਤ੍ਰਿਪਤਿ ਨ ਪਾਈ." (ਧਨਾ ਮਃ ੫) ੩. ਸੰ. ਵਿਸ. ਜ਼ਹਿਰ. "ਬਿਖਿਆ ਅੰਮ੍ਰਿਤ ਏਕ ਹੈ ਬੂਝੈ ਪੁਰਖੁ ਸੁਜਾਣੁ." (ਓਅੰਕਾਰ) ੪. ਸ਼ਰਾਬ. ਮਦਿਰਾ. "ਅੰਮ੍ਰਿਤ ਕਉਰਾ ਬਿਖਿਆ ਮੀਠੀ। ਸਾਕਤ ਕੀ ਬਿਧਿ ਨੈਨਹੁ ਡੀਠੀ." (ਰਾਮ ਮਃ ੫) ਦੁੱਧ ਤੋਂ ਨਫ਼ਰਤ ਅਤੇ ਸ਼ਰਾਬ ਪ੍ਯਾਰੀ। ੫. ਵਿਸਰੂਪ ਮਾਯਾ. "ਜਿਸੁ ਬਿਖਿਆ ਕਉ ਤੁਮ ਅਪੁਨੀ ਕਰਿ ਜਾਨਹੁ, ਸਾ ਛਾਡਿਜਾਹੁ ਸਿਰਿਭਾਰੁ." (ਸਾਰ ਮਃ ੪) ੬. ਠਗ ਵਿਦ੍ਯਾ. "ਲਿਖਿਆ ਸੋ ਪੜੁ ਪੰਡਿਤ! ਅਵਰਾ ਨੌ ਨ ਸਿਖਾਲਿ ਬਿਖਿਆ." (ਆਸਾ ਪਟੀ ਮਃ ੩); ਦੇਖੋ, ਬਿਖਿਆ। ੨. ਚੰਦ੍ਰਹਾਸ ਦੀ ਇਸਤ੍ਰੀ ਅਤੇ ਧਿਸ੍ਟਬੁੱਧਿ ਦੀ ਪੁਤ੍ਰੀ ਵਿਸਯਾ. "ਬਿਖ੍ਯਾ ਨਾਮ ਤਾਕੀ ਸੁਤਾ ਏਕ ਸੋਹੈ." (ਚਰਿਤ੍ਰ ੨੮੬) ਦੇਖੋ, ਚੰਦ੍ਰਹਾਸ ੪.
ਸਰੋਤ: ਮਹਾਨਕੋਸ਼
ਸ਼ਾਹਮੁਖੀ : بِکھیا
ਅੰਗਰੇਜ਼ੀ ਵਿੱਚ ਅਰਥ
poison, poisonous stuff; sin, falsehood, deceit
ਸਰੋਤ: ਪੰਜਾਬੀ ਸ਼ਬਦਕੋਸ਼
BIKHIÁ
ਅੰਗਰੇਜ਼ੀ ਵਿੱਚ ਅਰਥ2
s. m, son; tobacco; a bad thing.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ