ਬੈਰਾਗੀ
bairaagee/bairāgī

ਪਰਿਭਾਸ਼ਾ

वैरागिन्. ਵਿ- ਵੈਰਾਗੀ. ਵੈਰਾਗ੍ਯ ਵਾਲਾ. ਜਗਤ ਦੇ ਪਦਾਰਥਾਂ ਨਾਲ ਜਿਸ ਦਾ ਪ੍ਰੇਮ ਨਹੀਂ. "ਨਹ ਚੀਨਿਆ ਪਰਮਾਨੰਦ ਬੈਰਾਗੀ." (ਮਾਰੂ ਮਃ ੧) "ਜੋ ਮਨੁ ਮਾਰਹਿ ਆਪਣਾ, ਸੋ ਪੁਰਖੁ ਬੈਰਾਗੀ." (ਵਡ ਛੰਤ ਮਃ ੩) ੨. ਸੰਗ੍ਯਾ- ਵੈਸਨਵ ਸਾਧੂਆਂ ਦਾ ਇੱਕ ਫਿਰਕਾ, ਜਿਸ ਦਾ ਆਚਾਰਯ ਰਾਮਾਨੰਦ ਹੈ. "ਰਾਮਾਨੰਦ ਬਹੁਰ ਪ੍ਰਭੁ ਕਰਾ। ਭੇਸ ਬੈਰਾਗੀ ਕੋ ਤਿਨ ਧਰਾ।।" (ਵਿਚਿਤ੍ਰ) ਬੈਰਾਗੀਆਂ ਦੇ ਪੰਜ ਕਰਮ ਧਰਮ ਦਾ ਅੰਗ ਹਨ- ਦ੍ਵਾਰਿਕਾ ਦੀ ਯਾਤ੍ਰਾ, ਸ਼ੰਖ ਚਕ੍ਰ ਆਦਿ ਵਿਸਨੁ ਚਿੰਨ੍ਹਾਂ ਦਾ ਸ਼ਰੀਰ ਪੁਰ ਛਾਪਾ, ਗੋਪੀਚੰਦਨ ਦ ਤਿਲਕ, ਕ੍ਰਿਸਨ ਅਥਵਾ ਰਾਮਮੂਰਤਿ ਦੀ ਉਪਾਸਨਾ ਅਤੇ ਤੁਲਸੀਮਾਲਾ ਦਾ ਧਾਰਣ. ਦੇਖੋ, ਬੈਸਨਵ.
ਸਰੋਤ: ਮਹਾਨਕੋਸ਼

ਸ਼ਾਹਮੁਖੀ : بَیراگی

ਸ਼ਬਦ ਸ਼੍ਰੇਣੀ : noun, masculine

ਅੰਗਰੇਜ਼ੀ ਵਿੱਚ ਅਰਥ

a sect of Hindu ascetics; a member of this sect
ਸਰੋਤ: ਪੰਜਾਬੀ ਸ਼ਬਦਕੋਸ਼

BAIRÁGÍ

ਅੰਗਰੇਜ਼ੀ ਵਿੱਚ ਅਰਥ2

s. m, eparated from worldly desires or passions; ascetic, devotee; a class of Hindu faqírs who roam about the country and practise certain austerities.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ