ਪਰਿਭਾਸ਼ਾ
ਵਿ- ਮਾਨਸ. ਮਨ ਦਾ। ੨. ਮਨ ਕਰਕੇ. "ਮਨਸਾ ਕਰਿ ਸਿਮਰੰਤ ਤੁਝੈ ਨਰ." (ਸਵੈਯੇ ਮਃ ੪. ਕੇ) ੩. ਸੰਗ੍ਯਾ- ਇੱਛਾ. ਕਾਮਨਾ. "ਮਨਸਾ ਧਾਰਿ ਜੋ ਘਰਿ ਤੇ ਆਵੈ." (ਮਾਝ ਮਃ ੫) ੪. ਧੀਰ ਗੋਤ ਦਾ ਇੱਕ ਪ੍ਰੇਮੀ, ਜੋ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ ਹੋਇਆ। ੫. ਬ੍ਰਹਮਵੈਵਰਤ ਅਨੁਸਾਰ ਕਸ਼੍ਯਪ ਦੀ ਪੁਤ੍ਰੀ, ਵਾਸੁਕਿਨਾਗ ਦੀ ਭੈਣ ਅਤੇ ਆਸ੍ਤੀਕ ਦੀ ਮਾਤਾ, ਜੋ ਪੇਟਬਲ ਚਲਣ ਵਾਲੇ ਜ਼ਹਿਰੀਲੇ ਜੰਤੂਆਂ ਤੋਂ ਰਖ੍ਯਾ ਕਰਨ ਵਾਲੀ ਮੰਨੀ ਗਈ ਹੈ. ਇਸ ਦਾ ਨਾਮ "ਵਿਸਹਰਾ" ਭੀ ਹੈ, ਇਸ ਦੀ ਪੂਜਾ ਹਾੜ ਦੀ ਪੰਚਮੀ ਨੂੰ ਮਿੱਟੀ ਦਾ ਸੱਪ ਬਣਾਕੇ ਕੀਤੀ ਜਾਂਦੀ ਹੈ.#ਮਹਾਭਾਰਤ ਵਿੱਚ ਕਥਾ ਹੈ ਕਿ ਜਰਤਕਾਰੁ ਵਡਾ ਉੱਤਮ ਰਿਖੀ ਸੀ. ਇੱਕ ਵਾਰ ਓਹ ਵਿਚਰਦਾ ਹੋਇਆ ਅਜੇਹੇ ਥਾਂ ਆਣ ਪੁੱਜਾ, ਜਿੱਥੇ ਕਈ ਆਦਮੀ ਬਿਰਛਾਂ ਨਾਲ ਮੂਧੇ ਲਟਕ ਰਹੇ ਸੀ. ਪੁੱਛਣ ਤੋਂ ਪਤਾ ਲੱਗਾ ਕਿ ਉਹ ਜਰਤਕਾਰੁ ਦੇ ਹੀ ਬਜ਼ੁਰਗ ਹਨ, ਅਰ ਜਰਤਕਾਰੁ ਦੇ ਸੰਤਾਨ ਨਾ ਹੋਣ ਕਾਰਣ ਉਨ੍ਹਾਂ ਦੀ ਇਹ ਦੁਰਗਤਿ ਹੋਈ ਹੈ. ਇਸ ਪੁਰ ਜਰਤਕਾਰੁ ਨੇ ਵਾਸੁਕਿ ਦੀ ਭੈਣ (ਮਨਸਾ) ਵਿਆਹੀ, ਜਿਸ ਤੋਂ ਆਸ੍ਤੀਕ ਜਨਮਿਆ. ਰਾਜਾ ਜਨਮੇਜਯ ਦੇ ਸਰਪਮੇਧ ਜੱਰਾਸਮੇਂ ਆਸ੍ਤੀਕ ਨੇ ਹੀ ਵਿੱਚ ਪੈਕੇ ਸੱਪਾਂ ਦੀ ਜਾਨ ਬਚਾਈ ਸੀ. ਦੇਖੋ ਆਸਤੀਕ। ੬. ਅ਼. [منشا] । ਮਨਸ਼ਾ. ਮਕ਼ਸਦ. ਇਰਾਦਾ। ੭. ਨਿਯਮ। ੮. ਅ਼. [منصع] ਮਨਸਅ਼. ਸੰਗਤਿ. ਸੁਹਬਤ. "ਜੈਸੀ ਆਸਾ. ਤੈਸੀ ਮਨਸਾ." (ਸੂਹੀ ਛੰਤ ਮਃ ੧) ੯. ਸਭਾ. ਮਜਲਿਸ। ੧੦. ਮਨੁਸ਼੍ਯ ਲਈ ਭੀ ਮਨਸਾ ਸ਼ਬਦ ਆਇਆ ਹੈ. "ਮਨ ਕਾ ਕਹਿਆ ਮਨਸਾ ਕਰੈ." (ਬਿਲਾ ਅਃ ਮਃ ੧)
ਸਰੋਤ: ਮਹਾਨਕੋਸ਼
MANSÁ
ਅੰਗਰੇਜ਼ੀ ਵਿੱਚ ਅਰਥ2
s. f, Corruption of the Sanskrit word Mánus. Wish, desire, will, intention, design, purpose; object; c. w. púrí karní.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ