ਪਰਿਭਾਸ਼ਾ
ਸੰਗ੍ਯਾ- मनस्. ਅੰਤਹਕਰਣ. "ਮਨੂਆ ਅਸਥਿਰੁ ਸਬਦੇ ਰਾਤਾ." (ਰਾਮ ਅਃ ਮਃ ੧) ੨. ਮਨੁਸ. ਆਦਮੀ. "ਮਨੂਆ ਅੰਧ ਨ ਚੇਤਈ." (ਮਃ ੧. ਵਾਰ ਰਾਮ ੧) ੩. ਮਮਤ੍ਵ. ਮਮਤਾ ਦਾ ਭਾਵ. "ਮਨ ਮਹਿ ਮਨੂਆ ਜੇ ਮਰੈ, ਤਾਂ ਪਿਰੁ ਰਾਵੈ ਨਾਰਿ." (ਸ੍ਰੀ ਅਃ ਮਃ ੧) ੪. ਮੰਨਦਾ ਹੈ. "ਜੋ ਪਰਾਈ, ਸੁ ਅਪਨੀ ਮਨੂਆ." (ਟੋਡੀ ਮਃ ੫)
ਸਰੋਤ: ਮਹਾਨਕੋਸ਼
MANÚÁ
ਅੰਗਰੇਜ਼ੀ ਵਿੱਚ ਅਰਥ2
s. m, The mind, the heart; a monkey.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ