ਮਿਣਤੀ
minatee/minatī

ਪਰਿਭਾਸ਼ਾ

ਸੰਗ੍ਯਾ- ਮਾਪਨ. ਮਿਣਨ ਦੀ ਕ੍ਰਿਯਾ. ਪੈਮਾਯਸ਼. ਨਾਮ. ਪੁਰਾਣੇ ਗ੍ਰੰਥਾਂ ਵਿੱਚ ਮਿਣਤੀ ਇਉਂ ਹੈ-#੩. ਜੌਂਆਂ ਦੀ ਲੰਬਾਈ ਪਲ.#੪. ਪਲ ਮੁਸ੍ਟਿ.#੬. ਮੁਸ੍ਟਿ ਹਸ੍ਤ (ਹੱਥ)#੪. ਹਸ੍ਤ ਧਨੁਸ.#੨੦੦੦ ਧਨੁਸ ਕ੍ਰੋਸ਼ (ਕੋਸ- ਕੋਹ).#੪. ਕੋਸ ਯੋਜਨ#ਵਰਤਮਾਨ ਸਮੇਂ ਦੀ ਮਿਣਤੀ-#੧੨ ਇੰਚ ਦਾ ਇੱਕ ਫੁਟ.#੩. ਫੁਟ ਦਾ ਗਜ਼.#੨੨੦ ਗਜ਼ ਦਾ ਫਰਲਾਂਗ (furlong)#੮. ਫਰਲਾਂਗ ਅਥਵਾ ੧੭੬੦ ਗਜ਼ ਦਾ ਮੀਲ (Mile- ਮਾਈਲ).#੩. ਹੱਥ ਦੀ ਕਰਮ. ਦੇਖੋ, ਕਰਮ ਸ਼ਬਦ.#੧੦ ਕਰਮਾਂ ਦੀ ਜਰੀਬ. ਦੇਖੋ, ਜਰੀਬ ਸ਼ਬਦ.#੩. ਉਂਗਲ ਦੀ ਗਿਰਹ.#੪. ਗਿਰਹ ਦੀ ਗਿੱਠ.#੨. ਗਿੱਠ ਦਾ ਹੱਥ.#੨. ਹੱਥ ਜਾਂ ੧੬. ਗਿਰਹ (੩੬ ਇੰਚ) ਦਾ ਗਜ.#੯. ਸਰਸਾਹੀ ਅਥਵਾ ਬਿਸਵਾਸੀ ਦਾ ਇੱਕ ਮਹਲਾ.#੨੦ ਮਰਲੇ ਦੀ ਇੱਕ ਕਨਾਲ.#੪. ਕਨਾਲ ਦਾ ਵਿੱਘਾ.#੨. ਵਿੱਘੇ ਦਾ ਘੁਮਾਉਂ.#ਦੇਖੋ, ਹਲ, ਚੜਸਾ ਅਤੇ ਮੁਰੱਬਾ.
ਸਰੋਤ: ਮਹਾਨਕੋਸ਼

ਸ਼ਾਹਮੁਖੀ : مِنتی

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

measurement, weighing, quantity
ਸਰੋਤ: ਪੰਜਾਬੀ ਸ਼ਬਦਕੋਸ਼

MIṈTÍ

ਅੰਗਰੇਜ਼ੀ ਵਿੱਚ ਅਰਥ2

s. f, easuring, measure.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ