ਮੁਸਲਮਾਨ
musalamaana/musalamāna

ਪਰਿਭਾਸ਼ਾ

ਫ਼ਾ. [مُسلمان] ਇਸਲਾਮ ਦੇ ਮੰਨਣ ਵਾਲਾ ਮੁਸਲਿਮ, ਮੁਸਲਿਮ ਦਾ ਬਹੁ ਵਚਨ ਮੁਸਲਮੀਨ. ਮੁਸਲਮੀਨ ਸ਼ਬਦ ਦਾ ਹੀ ਦੂਜਾ ਰੂਪ ਮੁਸਲਮਾਨ ਹੈ। ੨. ਭਾਵ- ਮੁਹ਼ੰਮਦ ਸਾਹਿਬ ਦੇ ਦੱਸੇ ਧਰਮ ਨੂੰ ਧਾਰਨ ਵਾਲਾ. "ਸਰਮ ਸੁੰਨਤਿ ਸੀਲ ਰੋਜਾ ਹੋਹੁ ਮੁਸਲਮਾਣੁ." (ਮਃ ੧. ਵਾਰ ਮਾਝ) "ਮੁਸਲਮਾਨ ਦਾ ਏਕ ਖੁਦਾਇ." (ਭੈਰ ਕਬੀਰ)
ਸਰੋਤ: ਮਹਾਨਕੋਸ਼

ਸ਼ਾਹਮੁਖੀ : مُسلمان

ਸ਼ਬਦ ਸ਼੍ਰੇਣੀ : noun, masculine & adjective

ਅੰਗਰੇਜ਼ੀ ਵਿੱਚ ਅਰਥ

follower of Islam; Muhammadan, Muslim
ਸਰੋਤ: ਪੰਜਾਬੀ ਸ਼ਬਦਕੋਸ਼

MUSALMÁN

ਅੰਗਰੇਜ਼ੀ ਵਿੱਚ ਅਰਥ2

s. m, believer in or follower of Muhammad, a Muhammadan; c. w. hoṉá, karná.
ਸਰੋਤ: THE PANJABI DICTIONARY- ਭਾਈ ਮਾਇਆ ਸਿੰਘ