ਪਰਿਭਾਸ਼ਾ
ਛੋਟਾ ਮੰਜਾ. ਦੇਖੋ, ਮੰਚ। ੨. ਗੁਰਦ੍ਵਾਰੇ ਦਾ ਉਹ ਥੜਾ (ਚਬੂਤਰਾ), ਜੋ ਗੁਰੂ ਸਾਹਿਬ ਦੇ ਬੈਠਣ ਦੀ ਥਾਂ ਸਨਮਾਨ ਵਾਸਤੇ ਬਣਾਇਆ ਹੈ। ੩. ਮਹੰਤ ਦੀ ਗੱਦੀ. ਸ਼੍ਰੀ ਗੁਰੂ ਅਮਰਦੇਵ ਜੀ ਨੇ ੨੨ ਧਰਮਪ੍ਰਚਾਰਕ ਮਹੰਤ ਭਾਰਤ ਵਿੱਚ ਥਾਪੇ ਸਨ. ਇਸੇ ਨੂੰ ਇਤਿਹਾਸਕਾਰਾਂ ਨੇ ਬਾਈ ਮੰਜੀਆਂ ਬਖ਼ਸ਼ਣ ਦਾ ਪ੍ਰਸੰਗ ਲਿਖਿਆ ਹੈ. ਦੇਖੋ, ਬਾਈ ਮੰਜੀਆਂ। ੪. ਸੰ. मञ्जी. ਮੰਜਰੀ. ਸਿੱਟਾ. ਬੱਲੀ.
ਸਰੋਤ: ਮਹਾਨਕੋਸ਼