ਵੀਣਾ
veenaa/vīnā

ਪਰਿਭਾਸ਼ਾ

ਦੇਖੋ, ਬੀਣਾ ੨। ੨. ਤਾਰ ਦਾ ਵਾਜਾ, ਜਿਸ ਦੀਆਂ ਅਨੇਕ ਸ਼ਕਲਾਂ ਹੁੰਦੀਆਂ ਹਨ. ਵਿਸ਼ੇਸ ਕਰਕੇ ਵੀਣਾ ਤੂੰਬੇ ਅਤੇ ਪੋਲੇ ਕਾਨ ਦੀ ਡੰਡੀ ਨਾਲ ਬਣਾਈ ਜਾਂਦੀ ਹੈ. ਡੰਡੀ ਪੁਰ ਸੁਰਾਂ ਦੇ ਭੇਦ ਕਰਨ ਲਈ ਸੁੰਦਰੀਆਂ ਲਗੀਆਂ ਰਹਿੰਦੀਆਂ ਹਨ. ਸੰਗੀਤ ਵਿੱਚ ਇਸ ਦੇ ਛੀ ਭੇਦ ਲਿਖੇ ਹਨ-#(ੳ) ਨਕਲੀ- ਦੋਤਾਰ ਦੀ. ਦੁਤਾਰਾ.#(ਅ) ਤ਼ਿਤੰਤ੍ਰਿ- ਤਿੰਨ ਤਾਰ ਦੀ. ਸਿਤਾਰ.#(ੲ) ਰਾਜਧਾਨੀ- ਚਾਰ ਤਾਰ ਦੀ. ਤੰਬੂਰਾ.#(ਸ) ਵਿਪੰਚੀ- ਪੰਜ ਤਾਰ ਦੀ. ਮਧ੍ਯਮ ਆਦਿ.#(ਹ) ਸਾਰ੍‍ਵਰੀ- ਛੀ ਤਾਰ ਦੀ.#(ਕ) ਪਰਿਵਾਦਿਨੀ- ਸੱਤ ਤਾਰ ਦੀ. ਇਸ ਪਿਛਲੇ ਭੇਦ ਦੀ ਵਾਣੀ ਦੇ ਤਿੰਨ ਤਾਰ ਲੋਹੇ ਦੇ ਅਤੇ ਚਾਰ ਤਾਰ ਪਿੱਤਲ ਦੇ ਹੁੰਦੇ ਹਨ. ਡੰਡੀ ਦੇ ਦੋਹਾਂ ਸਿਰਿਆਂ ਤੇ ਵਡੇ ਤੂੰਬੇ ਹੋਇਆ ਕਰਦੇ ਹਨ. ਸਰਸ੍ਵਤੀ ਅਤੇ ਨਾਰਦ ਆਦਿਕ ਇਹੀ ਵੀਣਾ ਵਰਤਦੇ ਹਨ ਅਰ ਉਨ੍ਹਾਂ ਦੀ ਵੀਣਾ ਦੇ ਭਿੰਨ ਭਿੰਨ ਨਾਮ ਹਨ- ਮਹਾਦੇਵ ਦੀ ਵੀਣਾ ਲੰਬੀ. ਸਰਸ੍ਵਤੀ ਦੀ ਕੱਛਪੀ. ਨਾਰਦ ਦੀ ਮਹਤੀ, ਤੰਬਰੁ ਦੀ ਕਲਾਵਤੀ। ੩. ਬਿਜਲੀ. ਵਿਦ੍ਯੁਤ.
ਸਰੋਤ: ਮਹਾਨਕੋਸ਼

ਸ਼ਾਹਮੁਖੀ : وینا

ਸ਼ਬਦ ਸ਼੍ਰੇਣੀ : noun, feminine

ਅੰਗਰੇਜ਼ੀ ਵਿੱਚ ਅਰਥ

a type of string instrument, Indian lute or lyre
ਸਰੋਤ: ਪੰਜਾਬੀ ਸ਼ਬਦਕੋਸ਼